ਘਰ  ’ਚੋਂ 45 ਹਜ਼ਾਰ ਰੁਪਏ, ਚਾਂਦੀ ਦੇ 2 ਗਿਲਾਸ ਅਤੇ ਮੋਬਾਈਲ ਚੋਰੀ

Sunday, Sep 01, 2024 - 03:13 PM (IST)

ਕਾਦੀਆਂ(ਜ਼ੀਸ਼ਾਨ)-ਕਾਦੀਆਂ ’ਚ ਮੁਹੱਲਾ ਪ੍ਰੇਮ ਨਗਰ ਸਥਿਤ ਛੱਤੀ ਗਲੀ ’ਚ ਰਹਿੰਦੇ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਕਿਸੇ ਸਮਾਰੋਹ ’ਚ ਸ਼ਾਮਲ ਹੋਣ ਲਈ ਪਠਾਨਕੋਟ ਗਏ ਹੋਏ ਸਨ। ਇਸ ਦੌਰਾਨ ਬੰਦ ਪਏ ਘਰ ’ਚੋਂ ਚੋਰ ਅਲਮਾਰੀ ’ਚ ਰੱਖੇ 45 ਹਜ਼ਾਰ ਰੁਪਏ, ਇਕ ਮੋਬਾਈਲ ਫ਼ੋਨ ਅਤੇ 2 ਚਾਂਦੀ ਦੇ ਗਿਲਾਸ ਚੋਰੀ ਕਰ ਕੇ ਲੈ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਚੋਰ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਚੁੱਕਾ ਹੈ ਅਤੇ ਇਸ ਸਬੰਧੀ ਕਾਦੀਆਂ ਪੁਲਸ ਨੂੰ ਸ਼ਿਕਾਇਤ ਵੀ ਕਰ ਦਿੱਤਾ ਹੈ। ਥਾਣਾ ਇੰਚਾਰਜ ਗੁਰਦੇਵ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲ ਗਈ ਹੈ ਅਤੇ ਪੁਲਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News