ਸਰਹੱਦ ਨੇੜਿਓਂ ਖੇਤਾਂ ''ਚੋਂ 480 ਗ੍ਰਾਮ ਹੈਰੋਇਨ ਬਰਾਮਦ
Sunday, Dec 08, 2024 - 06:19 PM (IST)
ਤਰਨਤਾਰਨ/ਭਿੱਖੀਵਿੰਡ(ਰਮਨ,ਚਾਨਣ)-ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤਾਂ ਵਿਚ ਡਿੱਗੇ ਹੈਰੋਇਨ ਦੇ ਪੈਕਟ, ਜਿਸ ਵਿਚ 480 ਗ੍ਰਾਮ ਹੈਰੋਇਨ ਮੌਜੂਦ ਸੀ, ਨੂੰ ਬਰਾਮਦ ਕਰਦੇ ਹੋਏ ਅਣਪਛਾਤੇ ਨਸ਼ਾ ਤਸਕਰ ਖ਼ਿਲਾਫ਼ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅਭੀਮੰਨਿਊ ਰਾਣਾ ਵੱਲੋਂ ਜਾਰੀ ਹੋਏ ਸਖਤ ਹੁਕਮਾਂ ਅਤੇ ਐੱਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਦੇ ਨਿਰਦੇਸ਼ਾਂ ਹੇਠ ਸਰਹੱਦੀ ਇਲਾਕੇ ਵਿਚ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਰਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਲਸੀਆਂ ਖੁਰਦ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਉਸਦੀ ਜ਼ਮੀਨ, ਜਿਸ ਵਿਚ ਕਣਕ ਬੀਜੀ ਗਈ ਹੈ, ਵਿਚ ਇਕ ਅਣਪਛਾਤਾ ਵਿਅਕਤੀ ਕੋਈ ਵਸਤੂ ਲੱਭ ਰਿਹਾ ਹੈ, ਜੋ ਉਸਨੂੰ ਵੇਖ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਦੌਰਾਨ ਖਾਣਾ ਖਾਲੜਾ ਦੀ ਪੁਲਸ ਵੱਲੋਂ ਮੌਕੇ ’ਤੇ ਪੁੱਜ ਬੀ.ਐੱਸ.ਐੱਫ ਦੀ ਹਾਜ਼ਰੀ ਵਿਚ ਖੇਤਾਂ ਵਿਚ ਡਿੱਗੇ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 480 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਤਸਕਰ ਖਿਲਾਫ ਪਰਚਾ ਦਰਜ ਕਰ ਉਸ ਦੀ ਭਾਲ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8