ਅੰਮ੍ਰਿਤਸਰ : ‘ਜ਼ਿਲ੍ਹੇ ’ਚ ਹੁਣ ਤਕ 5,01,008 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ’

05/07/2021 11:42:45 AM

ਬਾਬਾ ਬਕਾਲਾ ਸਾਹਿਬ (ਰਾਕੇਸ਼)-ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਮੰਡੀਆਂ ’ਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 5,01,008 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦਕਿ ਬਾਕੀ ਰਹਿੰਦੀ ਕਣਕ ਦੀ ਖਰੀਦ ਇਸੇ ਤਰ੍ਹਾਂ ਹੀ ਜਾਰੀ ਰਹੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਰਿਸ਼ੀ ਰਾਜ ਮਹਿਰਾ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਜਿਥੇ ਕਣਕ ਦੀ ਰਿਕਾਰਡਤੋੜ ਪੈਦਾਵਾਰ ਹੋਈ ਹੈ, ਉਥੇ ਹੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਣਕ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਵਿਚ ਵੀ ਜ਼ਿਲ੍ਹਾ ਅੰਮ੍ਰਿਤਸਰ ਮੋਹਰੀ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਖਰੀਦੀ ਜਾ ਚੁੱਕੀ ਕਣਕ ’ਚੋਂ ਹੁਣ ਤੱਕ 1,96,650 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ, ਜਦਕਿ 610 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਹੁਣ ਤੱਕ ਪਨਗਰੇਨ ਵੱਲੋਂ 1,27,328, ਮਾਰਕਫੈੱਡ ਵੱਲੋਂ 1,15,501, ਪਨਸਪ ਵੱਲੋਂ 1,21,854, ਵੇਅਰਹਾਊਸ ਵੱਲੋਂ 68521 ਅਤੇ ਐੱਫ. ਸੀ. ਆਈ. ਵੱਲੋਂ 67,804 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਜ਼ਿਲ੍ਹਾ ਕੰਟਰੋਲਰ ਵੱਲੋਂ ਬੀਤੇ ਕੱਲ੍ਹ ਮੁਹੱਈਆ ਕਰਵਾਈ ਗਈ।


Manoj

Content Editor

Related News