ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਗ੍ਰਾਂਟ-ਫੰਡਾਂ ਦੇ 5 ਦੋਸ਼ੀ ਜੁਡੀਸ਼ੀਅਲ ਹਿਰਾਸਤ ’ਚ ਪੁੱਜੇ ਜੇਲ੍ਹ

Monday, Mar 11, 2024 - 10:56 AM (IST)

ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਗ੍ਰਾਂਟ-ਫੰਡਾਂ ਦੇ 5 ਦੋਸ਼ੀ ਜੁਡੀਸ਼ੀਅਲ ਹਿਰਾਸਤ ’ਚ ਪੁੱਜੇ ਜੇਲ੍ਹ

ਅੰਮ੍ਰਿਤਸਰ (ਇੰਦਰਜੀਤ)-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ 5 ਦੋਸ਼ੀਆਂ ਗੁਰਮੇਜ ਸਿੰਘ, ਜਵਾਲਾ ਸਿੰਘ (ਸਾਬਕਾ ਸਰਪੰਚ) ਨਿਰਵੈਲ ਸਿੰਘ, ਕਾਬੁਲ ਸਿੰਘ ਗੁਰਬੀਰ ਸਿੰਘ (ਸਾਬਕਾ ਮੈਂਬਰ) ਨੂੰ ਜ਼ਿਲਾ ਤਰਨਚਾਰਨ ਦੀ ਸੈਸ਼ਨ ਅਦਾਲਤ ਵੱਲੋਂ ਜੁਡੀਸ਼ੀਅਲ ਹਿਰਾਸਤ ’ਚ ਜੇਲ੍ਹ ਭੇਜਣ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਤਿੰਨ ਸਾਲਾਂ ਤੋਂ ਰਿਲੇਸ਼ਨ 'ਚ ਸੀ ਵਿਆਹੁਤਾ ਜੋੜਾ, ਹੁਣ ਕੁੜੀ ਨੇ ਮੁੰਡੇ 'ਤੇ ਲਾਏ ਇਹ ਗੰਭੀਰ ਇਲਜ਼ਾਮ

ਜਾਣਕਾਰੀ ਅਨੁਸਾਰ ਇਨ੍ਹਾਂ 5 ਦੋਸ਼ੀਆਂ ਦੀ ਟੀਮ ਵਿਰੁੱਧ ਪਿੰਡ ਬੇਨਕਾ ਦੇ ਨਿਵਾਸੀ ਸੁਬੇਗ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਐੱਸ. ਐੱਸ. ਪੀ. ਵਿਜੀਲੈਂਸ ਅੰਮ੍ਰਿਤਸਰ ਰੇਂਜ ਗੁਰਸੇਵਕ ਸਿੰਘ ਬਰਾੜ ਦੇ ਹੁਕਮ ’ਤੇ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਦੋਸ਼ੀਆਂ ਨੇ ਪਿੰਡ ਬੇਨਕਾ ਦੇ ਪੰਚਾਇਤ ਮੈਂਬਰਾਂ ਵਜੋਂ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਫੰਡਾਂ ’ਚੋਂ 1 ਕਰੋੜ 66 ਲੱਖ 96 ਹਜ਼ਾਰ 153 ਰੁਪਏ ਦਾ ਘਪਲਾ ਕੀਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਕਿਸਾਨ ਜਥੇਬੰਦੀਆਂ ਵਲੋਂ ਅੱਜ ਪੰਜਾਬ ਭਰ 'ਚ ਰੇਲਾਂ ਰੋਕਣ ਦਾ ਫ਼ੈਸਲਾ

ਜਾਂਚ ਦੌਰਾਨ ਜਦੋਂ ਵਿਜੀਲੈਂਸ ਟੀਮ ਨੂੰ ਸਬੂਤ ਮਿਲੇ ਤਾਂ ਇਨ੍ਹਾਂ 5 ਲੋਕਾਂ ਦੀ ਟੀਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ’ਚ ਮੁਕੱਦਮਾ ਦਰਜ ਕਰ ਲਿਆ ਸੀ। ਇਸ ਦੇ ਨਾਲ ਹੀ ਗ੍ਰਿਫ਼ਤਾਰ ਦੋਸ਼ੀਆਂ ਨੂੰ ਵਿਜੀਲੈਂਸ ਟੀਮ ਵੱਲੋਂ ਤਰਨਤਾਰਨ ਦੀ ਸੈਸ਼ਨ ਅਦਾਲਤ ’ਚ ਪੇਸ਼ ਕੀਤਾ ਗਿਆ ਤਾਂ ਜਸਟਿਸ ਵੱਲੋਂ ਇਨ੍ਹਾਂ ਦਾ ਇਕ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ। ਵਿਜੀਲੈਂਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਦੇ ਬਾਅਦ ਜਦੋਂ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਉਨ੍ਹਾਂ ਦਾ ਹੋਰ ਰਿਮਾਂਡ ਨਾ ਵਧਾਉਂਦੇ ਹੋਏ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ’ਚ ਜੇਲ੍ਹ ਭੇਜਣ ਦੇ ਹੁਕਮ ਦਿੱਤੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News