ਪਾਕਿ ਸਮੱਗਲਰਾਂ ਤੋਂ ਹੈਰੋਇਨ ਮੰਗਵਾਉਣ ਵਾਲੇ 5 ਮੁਲਜ਼ਮ ਕਾਬੂ, ਡਰਗ ਮਨੀ, ਕੈਸ਼ ਮਸ਼ੀਨ ਸਣੇ ਹੈਰੋਇਨ ਬਰਾਮਦ
Sunday, Sep 17, 2023 - 11:43 AM (IST)

ਤਰਨਤਾਰਨ (ਰਮਨ ਚਾਵਲਾ)- ਸੀ. ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਸ ਨੇ 5 ਮੁਲਜ਼ਮਾਂ ਨੂੰ ਹੈਰੋਇਨ, ਡਰੱਗ ਮਨੀ, ਕੈਸ਼ ਕਾਉਂਟਿੰਗ ਮਸ਼ੀਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ਜਦ ਕਿ ਫ਼ਰਾਰ 2 ਸਾਥਿਆਂ ਦੀ ਗ੍ਰਿਫ਼ਤਾਰੀ ਸਬੰਧੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ 'ਚ ਵਾਪਸ ਆਈਆਂ 450 ਇੰਡਸਟਰੀਆਂ
ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਕੁਝ ਵਿਅਕਤੀ ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਬਣਾਉਂਦੇ ਹੋਏ ਹੈਰੋਇਨ ਦੀ ਖੇਪ ਮੰਗਵਾ ਕੇ ਪਾਕਿਸਤਾਨੀ ਸਮੱਗਲਰਾਂ ਦੇ ਕਹਿਣ ਉੱਪਰ ਵੇਚਣ ਦਾ ਧੰਦਾ ਕਰਦੇ ਹਨ ਅਤੇ ਵਟਕ ਦੀ ਰਕਮ ਨੂੰ ਪਾਕਿਸਤਾਨੀ ਸਮੱਗਲਰਾਂ ਦੇ ਕਹਿਣ ’ਤੇ ਨਵੀਨ ਭਾਟੀਆ ਉਰਫ਼ ਬੌਬੀ, ਸੁਮੀਤ ਸ਼ਰਮਾ, ਹਰਦੀਪ ਉਰਫ਼ ਮਿੱਟੂ ਅਤੇ ਕਰਮਜੀਤ ਸਿੰਘ ਵਲੋਂ ਭੇਜੀ ਗਈ ਲੋਕੇਸ਼ਨ ਉੱਪਰ ਜਮ੍ਹਾ ਕਰਵਾਉਂਦੇ ਹਨ।
ਇਹ ਵੀ ਪੜ੍ਹੋ- ਪਾਕਿ 'ਚ ਬੈਠੇ ਪ੍ਰੇਮੀ ਨਾਲ ਮਿਲ ਰਚੀ ਸਾਜ਼ਿਸ਼, ਕੁੜੀ ਨੇ ਆਪਣੀ ਤੇ ਭੂਆ ਦੀ ਅਸ਼ਲੀਲ ਫੋਟੋ ਕੀਤੀ ਵਾਇਰਲ
ਇਸ ਹਵਾਲਾ ਰਾਸ਼ੀ ਨੂੰ ਦੇਸ਼ ਕੇ ਵੱਖ-ਵੱਖ ਹਿੱਸਿਆਂ ’ਚ ਸੋਸ਼ਲ ਮੀਡੀਆ ਦੀ ਮਦਦ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਉੱਪਰ ਪੁਲਸ ਪਾਰਟੀ ਵਲੋਂ ਪੱਟੀ ਮੋੜ ਸਰਹਾਲੀ ਵਿਖੇ ਲਗਾਏ ਵਿਸ਼ੇਸ਼ ਨਾਕੇ ਦੌਰਾਨ ਮੋਟਰਸਾਈਕਲ ਸਵਾਰ ਸੁਰਜੀਤ ਸਿੰਘ ਉਰਫ ਗੰਢਾ ਪੁੱਤਰ ਜੱਸਾ ਸਿੰਘ ਵਾਸੀ ਰੱਤੋਕੇ ਅਤੇ ਗੁਰਲਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਦਾਸੂਵਾਲ ਨੂੰ 800 ਗ੍ਰਾਮ ਹੈਰੋਇਨ, 65 ਲੱਖ 80 ਹਜ਼ਾਰ ਰੁਪਏ ਡਰੱਗ ਮਨੀ, ਕੈਸ਼ ਕਾਉਂਟਿੰਗ ਮਸ਼ੀਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹਾਸਲ ਕੀਤੇ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਹਰਦੀਪ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਅੰਮ੍ਰਿਤਸਰ, ਕਰਮਜੀਤ ਸਿੰਘ ਪੁੱਤਰ ਬਲਵਿੰਦਰਜੀਤ ਸਿੰਘ ਵਾਸੀ ਖਾਸਾ ਜ਼ਿਲਾ ਅੰਮ੍ਰਿਤਸਰ ਅਤੇ ਵਿਨੇ ਪੁੱਤਰ ਨਰਿੰਦਰ ਵਾਸੀ ਬੁਝਮਾਨ (ਬਟਾਲਾ) ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਨਵੀਨ ਭਾਟੀਆ ਪੁੱਤਰ ਬ੍ਰਿਜ ਲਾਲ ਵਾਸੀ ਅੰਮ੍ਰਿਤਸਰ, ਸੁਮੀਤ ਸ਼ਰਮਾ ਪੁੱਤਰ ਪ੍ਰੇਮ ਕੁਮਾਰ ਵਾਸੀ ਹੌਲੀ ਸਿਟੀ ਅੰਮ੍ਰਿਤਸਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਸਰਹਾਲੀ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਬਾਕਸਿੰਗ ਖਿਡਾਰਨ ਨਾਲ ਸਰੀਰਕ ਸੰਬੰਧ ਬਣਾਉਣ ਮਗਰੋਂ ਕਰਵਾ 'ਤਾ ਗਰਭਪਾਤ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8