ਡਾਕਟਰ ਕੋਲੋਂ ਫਿਰੌਤੀ ਮੰਗਣ ਵਾਲੇ 5 ਗ੍ਰਿਫ਼ਤਾਰ, ਕਾਰ, ਡੇਢ ਲੱਖ ਦੀ ਨਕਦੀ ਤੇ ਇਕ ਪਿਸਤੌਲ ਬਰਾਮਦ

Thursday, Sep 05, 2024 - 04:56 PM (IST)

ਡਾਕਟਰ ਕੋਲੋਂ ਫਿਰੌਤੀ ਮੰਗਣ ਵਾਲੇ 5 ਗ੍ਰਿਫ਼ਤਾਰ, ਕਾਰ, ਡੇਢ ਲੱਖ ਦੀ ਨਕਦੀ ਤੇ ਇਕ ਪਿਸਤੌਲ ਬਰਾਮਦ

ਅੰਮ੍ਰਿਤਸਰ (ਜ.ਬ.)- ਫੋਨ ’ਤੇ ਧਮਕਾ ਕੇ ਇਕ ਡਾਕਟਰ ਕੋਲੋਂ 5 ਲੱਖ ਰੁਪਏ ਦੀ ਫਿਰੌਤੀ ਮੰਗਣ ਮਗਰੋਂ ਤਿੰਨ ਲੱਖ ਰੁਪਏ ਹਾਸਲ ਕਰ ਲੈਣ ਵਾਲੇ 7 ਮੈਂਬਰੀ ਗਿਰੋਹ ਖਿਲਾਫ ਕਾਰਵਾਈ ਕਰਦਿਆਂ ਥਾਣਾ ਜੰਡਿਆਲਾ ਦੀ ਪੁਲਸ ਨੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ ਇਕ ਦੇਸੀ ਪਿਸਤੌਲ 315 ਬੋਰ ਇਕ ਐੱਕਸ. ਯੂ. ਵੀ. ਮਹਿੰਦਰਾ ਕਾਰ ਇਕ ਮੋਟਰਸਾਈਕਲ ਅਤੇ ਫਿਰੌਤੀ ਦੇ ਡੇਢ ਲੱਖ ਰੁਪਏ ਦੀ ਨਕਦੀ ਪੁਲਸ ਵੱਲੋਂ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਡਾਕਟਰ ਸੁਖਦੇਵ ਸਿੰਘ ਵਾਸੀ ਤਾਰਾਗੜ੍ਹ ਤਲਾਵਾਂ ਦੀ ਸ਼ਿਕਾਇਤ ’ਤੇ ਦਰਜ ਮਾਮਲੇ ਦੀ ਪੈਰਵਾਈ ਕਰਦਿਆਂ ਪੁਲਸ ਵੱਲੋਂ ਮੁਲਜ਼ਮ ਗੁਰਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਨੰਗਲ ਗੁਰੂ, ਮਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਜਲਾਲਾਬਾਦ, ਗੁਰਪ੍ਰੀਤ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਜਲਾਲਾਬਾਦ, ਸੁਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਖਾਨ ਛਾਬੜੀ ਅਤੇ ਸ਼ਰਨਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਖੇਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ- ਦੋ-ਪਹੀਆ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਸਖ਼ਤ ਹੁਕਮ

ਐੱਸ. ਐੱਸ. ਪੀ. ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਬਾਕੀ ਦੇ ਦੋ ਮੁਲਜ਼ਮ ਸਿਮਰਨਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬੇਦਿਲਕਰੀ ਅਤੇ ਰਮਨਦੀਪ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਚਾਟੀਵਿੰਡ ਜੋ ਫਰਾਰ ਹਨ, ਦੀ ਗ੍ਰਿਫਤਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਉਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਮੂਰਤੀ ਵਿਸਰਜਨ ਕਰਦੇ ਸਮੇਂ ਦਰਿਆ ਬਿਆਸ ’ਚ ਰੁੜ੍ਹੇ 4 ਨੌਜਵਾਨਾਂ ’ਚੋਂ 2 ਦੀਆਂ ਲਾਸ਼ਾਂ ਬਰਾਮਦ

ਉਨ੍ਹਾਂ ਦੱਸਿਆ ਕਿ ਗਿਰੋਹ ਦੇ ਇਨ੍ਹਾਂ ਮੈਂਬਰਾਂ ਵੱਲੋਂ ਡਾ. ਸੁਖਦੇਵ ਸਿੰਘ ਨੂੰ ਵਾਰ-ਵਾਰ ਫੋਨ ’ਤੇ ਧਮਕੀਆਂ ਦੇ ਕੇ 5 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਡਾ. ਸੁਖਦੇਵ ਸਿੰਘ ਵੱਲੋਂ ਇਨ੍ਹਾਂ ਨੂੰ 3 ਲੱਖ ਰੁਪਏ ਦੀ ਰਕਮ ਅਦਾ ਕਰ ਦਿੱਤੀ ਗਈ ਸੀ ਅਤੇ ਦੋ ਲੱਖ ਰੁਪਏ ਦੇਣੇ ਬਾਕੀ ਸਨ। ਪੁਲਸ ਨੇ ਵੱਖ-ਵੱਖ ਟੀਮਾਂ ਬਣਾ ਕੇ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਆਧੁਨਿਕ ਢੰਗ ਨਾਲ ਜਾਂਚ ਕਰਦੇ ਹੋਏ 24 ਘੰਟਿਆਂ ਅੰਦਰ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵਿਖੇ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News