ਘਰ ''ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ

Friday, Oct 16, 2026 - 03:56 PM (IST)

ਘਰ ''ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ

ਤਰਨਤਾਰਨ (ਰਮਨ)- ਥਾਣਾ ਸਿਟੀ ਪੱਟੀ ਦੀ ਪੁਲਸ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਘਰ ਵਿਚ ਛਾਪੇਮਾਰੀ ਕਰਦੇ ਹੋਏ ਜੂਆ ਖੇਡਣ ਵਾਲੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਪਾਸੋਂ 96,500 ਦੀ ਭਾਰਤੀ ਕਰੰਸੀ ਅਤੇ 52 ਤਾਸ਼ ਦੇ ਪੱਤੇ ਬਰਾਮਦ ਕਰਦੇ ਹੋਏ ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ

ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਮੁਖੀ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਦੱਸਿਆ ਕਿ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਦੇ ਹੁਕਮਾਂ ਤਹਿਤ ਲਾਟਰੀ ਅਤੇ ਜੂਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ ਵਿਸ਼ੇਸ਼ ਮੁਹਿਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਇਕ ਗੁਪਤ ਸੂਚਨਾ ਦੇ ਆਧਾਰ ਉਪਰ ਪੁਲਸ ਪਾਰਟੀ ਵੱਲੋਂ ਧਰਮਵੀਰ ਉਰਫ ਸੋਨੂ ਬਾਬਾ ਵਾਸੀ ਵਾਰਡ ਨੰਬਰ-10 ਪੱਟੀ ਦੇ ਘਰ ਵਿਚ ਛਾਪੇਮਾਰੀ ਕਰਦੇ ਹੋਏ ਪੰਜ ਵਿਅਕਤੀਆਂ ਨੂੰ ਜੂਆ ਖੇਡਦੇ ਹੋਏ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 96500 ਭਾਰਤੀ ਕਰੰਸੀ ਤੋਂ ਇਲਾਵਾ 52 ਤਾਸ਼ ਦੇ ਪੱਤੇ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ

ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਸੋਨੂ ਕੁਮਾਰ ਪੁੱਤਰ ਮੰਗਤ ਰਾਮ ਵਾਸੀ ਪੱਟੀ, ਸੰਦੀਪ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਚਾਟੀਵਿੰਡ ਅੰਮ੍ਰਿਤਸਰ, ਧਰਮਵੀਰ ਸਿੰਘ ਪੁੱਤਰ ਕਾਲਾ ਵਾਸੀ ਪੱਟੀ, ਜਗਤਾਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਵਾਰਡ ਨੰਬਰ-18 ਪੱਟੀ ਅਤੇ ਜਗਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਚੂਸਲੇਵੜ ਵਜੋਂ ਹੋਈ ਹੈ, ਜਿਨ੍ਹਾਂ ਦੇ ਖਿਲਾਫ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ ਜਾਣ ਹੋਵੇਗੀ ਹੈਰਾਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News