ਤਰਨਤਾਰਨ ਪੁਲਸ ਨੇ ਹਾਸਲ ਕੀਤੀ ਵੱਡੀ ਸਫ਼ਲਤਾ, ਹੈਰੋਇਨ ਤੇ 2 ਮੋਟਰਸਾਈਕਲਾਂ ਸਮੇਤ 5 ਕੀਤੇ ਕਾਬੂ

Tuesday, Sep 19, 2023 - 12:38 PM (IST)

ਤਰਨਤਾਰਨ (ਰਮਨ)- ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਵੱਖ-ਵੱਖ ਮਾਮਲਿਆਂ ਵਿਚ ਇਕ ਔਰਤ ਸਮੇਤ ਕੁਲ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ 849 ਗ੍ਰਾਮ ਹੈਰੋਇਨ ਅਤੇ 2 ਮੋਟਰਸਾਈਕਲ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵਲੋਂ ਮੁਲਜ਼ਮਾਂ ਦਾ ਰਿਮਾਂਡ ਲੈਂਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ ਵਿਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਰਾਜਵਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਗੋਇੰਦਵਾਲ ਸਾਹਿਬ, ਮਲਕੀਤ ਸਿੰਘ ਉਰਫ਼ ਡੋਡੀ ਪੁੱਤਰ ਕਾਲਾ ਸਿੰਘ, ਅੰਮ੍ਰਿਤਪਾਲ ਸਿੰਘ ਉਰਫ਼ ਸਾਬੀ ਪੁੱਤਰ ਸਤਨਾਮ ਸਿੰਘ ਵਾਸੀ ਵੜਿੰਗ ਸੂਬਾ ਸਿੰਘ, ਰਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਇਸਦੀ ਪਤਨੀ ਪਰਮਜੀਤ ਕੌਰ ਵਾਸੀ ਘਾਟੀ ਗੋਇੰਦਵਾਲ ਸਾਹਿਬ ਸ਼ਾਮਲ ਹਨ, ਜਿਨ੍ਹਾਂ ਪਾਸੋਂ ਕੁੱਲ 849 ਗ੍ਰਾਮ ਹੈਰੋਇਨ ਅਤੇ 2 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਜਦਕਿ ਰਿੰਕਾ ਨਾਮਕ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।

ਇਹ ਵੀ ਪੜ੍ਹੋ- ਅਜਨਾਲਾ 'ਚ ਸ਼ਰਮਨਾਕ ਘਟਨਾ, ਚਾਹ 'ਚ ਨਸ਼ੀਲਾ ਪਦਾਰਥ ਮਿਲਾਕੇ 22 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਸਬ ਇੰਸਪੈਕਟਰ ਲਖਬੀਰ ਸਿੰਘ, ਏ.ਐੱਸ.ਆਈ ਬਿੱਕਰ ਸਿੰਘ, ਏ.ਐੱਸ.ਆਈ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ ਪਿੰਡ ਜੈਮਲਸਿੰਘ ਵਾਲਾ ਦੇ ਸਰਪੰਚ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News