ਹੈਰੋਇਨ ਸਣੇ 5 ਗ੍ਰਿਫ਼ਤਾਰ

Thursday, Apr 09, 2026 - 06:34 PM (IST)

ਹੈਰੋਇਨ ਸਣੇ 5 ਗ੍ਰਿਫ਼ਤਾਰ

ਤਰਨਤਾਰਨ (ਰਾਜੂ)- ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਗਸ਼ਤ ਦੌਰਾਨ ਪਰਮਬੀਰ ਸਿੰਘ ਉਰਫ਼ ਪੰਮਾ ਵਾਸੀ ਤਰਨਤਾਰਨ ਨੂੰ 5 ਗ੍ਰਾਮ ਹੈਰੋਇਨ ਅਤੇ ਥਾਣਾ ਸਰਹਾਲੀ ਦੀ ਪੁਲਸ ਨੇ ਸਾਜਨ ਸਿੰਘ ਵਾਸੀ ਸ਼ੇਰੋਂ ਨੂੰ 70 ਗ੍ਰਾਮ ਹੈਰੋਇਨ, 2600 ਰੁਪਏ ਡਰੱਗ ਮਨੀ ਤੇ ਇਲੈਕਟ੍ਰੋਨਿਕ ਕੰਡੇ ਸਣੇ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ

ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੀ ਪੁਲਸ ਨੇ ਕੁਲਦੀਪ ਸਿੰਘ ਵਾਸੀ ਸਭਰਾ ਨੂੰ 8 ਗ੍ਰਾਮ ਹੈਰੋਇਨ, ਥਾਣਾ ਹਰੀਕੇ ਦੀ ਪੁਲਸ ਨੇ ਆਜ਼ਦਰਾਜ ਸਿੰਘ ਉਰਫ਼ ਝੀਕਾ ਵਾਸੀ ਹਰੀਕੇ ਨੂੰ 5.95 ਗ੍ਰਾਮ ਹੈਰੋਇਨ ਅਤੇ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਕਰਮਜੀਤ ਸਿੰਘ ਉਰਫ਼ ਟਿੰਕਾ ਵਾਸੀ ਪੱਟੀ ਨੂੰ 6 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News