ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ

Tuesday, Jun 23, 2026 - 01:48 PM (IST)

ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ

ਤਰਨਤਾਰਨ (ਰਾਜੂ)- ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਦੀ ਤਲਾਸ਼ੀ ਲੈਣ ’ਤੇ 42 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਨੌਜਵਾਨ ਦੀ ਪਛਾਣ ਮਲਕੀਤ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਤਰਨਤਾਰਨ ਵਜੋਂ ਹੋਈ ਹੈ। 

ਇਹ ਵੀ ਪੜ੍ਹੋ-ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ

ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਗਸ਼ਤ ਦੌਰਾਨ ਅਰਸ਼ਦੀਪ ਸਿੰਘ ਉਰਫ਼ ਰੇੜਾ ਪੁੱਤਰ ਬਲਦੇਵ ਸਿੰਘ ਨੂੰ 16 ਗ੍ਰਾਮ ਹੈਰੋਇਨ ਅਤੇ ਸੱਜਣ ਸਿੰਘ ਪੁੱਤਰ ਧਰਮ ਸਿੰਘ ਵਾਸੀਆਨ ਖਡੂਰ ਸਾਹਿਬ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਪੱਟੀ ਦੀ ਪੁਲਸ ਨੇ ਗਸ਼ਤ ਦੌਰਾਨ ਬਲਜੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਬਰਨਾਲਾ ਨੂੰ 34 ਗ੍ਰਾਮ ਹੈਰੋਇਨ ਅਤੇ ਥਾਣਾ ਖੇਮਕਰਨ ਦੀ ਪੁਲਸ ਨੇ ਰਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਰੱਤੋਕੇ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਉਕਤ ਮੁਲਜ਼ਮਾਂ ਵਿਰੁੱਧ ਸਬੰਧਤ ਥਾਣਿਆਂ ’ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News