ਨਸ਼ੇ ਵਾਲੇ ਪਦਾਰਥਾਂ ਦੇ 5 ਧੰਦੇਬਾਜ਼ ਗ੍ਰਿਫਤਾਰ

12/17/2018 4:03:00 AM

ਅੰਮ੍ਰਿਤਸਰ,  (ਅਰੁਣ)-  ਜ਼ਿਲਾ ਦਿਹਾਤੀ ਪੁਲਸ ਨੇ ਛਾਪੇਮਾਰੀ ਦੌਰਾਨ ਨਸ਼ੇ ਵਾਲੇ ਪਦਾਰਥਾਂ ਦੇ 5 ਧੰਦੇਬਾਜ਼ਾਂ ਨੂੰ ਕਾਬੂ ਕੀਤਾ। ਥਾਣਾ ਤਰਸਿੱਕਾ ਦੀ ਪੁਲਸ ਨੇ 47 ਗੋਲੀਆਂ ਸਮੇਤ ਸੁਰਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਲਹਿਰਕਾ, ਥਾਣਾ ਜੰਡਿਆਲਾ ਦੀ ਪੁਲਸ ਨੇ 43 ਗੋਲੀਆਂ ਸਮੇਤ ਅੰਮ੍ਰਿਤਪਾਲ ਸਿੰਘ ਪੁੱਤਰਸਿੰਘ ਵਾਸੀ ਨੱਥੂਆਣਾ, ਥਾਣਾ ਮਜੀਠਾ ਦੀ ਪੁਲਸ ਨੇ 29 ਗੋਲੀਆਂ ਸਮੇਤ ਜਗਪ੍ਰੀਤ ਸਿੰਘ ਵਾਸੀ ਕੋਟਲੀ ਢੋਲੇਸ਼ਾਹ, ਥਾਣਾ ਘਰਿੰਡਾ ਦੀ ਪੁਲਸ ਨੇ 35 ਗੋਲੀਆਂ ਸਮੇਤ ਕੁਲਵਿੰਦਰ ਸਿੰਘ ਵਾਸੀ ਬੋਪਾਰਾਏ ਖੁਰਦ, ਥਾਣਾ ਅਜਨਾਲਾ ਦੀ ਪੁਲਸ ਨੇ 62 ਗੋਲੀਆਂ ਸਮੇਤ ਸੋਮਨਾਥ ਵਾਸੀ ਸਰਾਏ, ਥਾਣਾ ਚਾਟੀਵਿੰਡ ਦੀ ਪੁਲਸ ਨੇ 125 ਲਿਟਰ ਲਾਹਣ ਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਮੌਕੇ ਤੋਂ ਦੌਡ਼ੇ ਮੁਲਜ਼ਮ ਪਰਮਜੀਤ ਸਿੰਘ ਵਾਸੀ ਰਾਮਪੁਰਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।