ਵਿਦੇਸ਼ ਭੇਜਣ ਦੇ ਨਾਮ ’ਤੇ ਮਾਰੀ 5 ਲੱਖ 30 ਹਜ਼ਾਰ ਦੀ ਠੱਗੀ

01/24/2019 5:17:04 AM

ਤਰਨਤਾਰਨ, (ਰਾਜੂ)- ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਨੌਜਵਾਨ ਨਾਲ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼  ਹੇਠ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਰਣਬੀਰ ਸਿੰਘ ਪੁੱਤਰ ਬਲਦੇਵ ਸਿੰਘ ਦੁੱਬਲੀ ਨੇ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਅਰਸ਼ਦੀਪ ਸਿੰਘ ਉਰਫ ਕਾਲਾ ਪੁੱਤਰ ਹਰਜਿੰਦਰ ਸਿੰਘ ਵਾਸੀ ਲੌਹਕਾ ਨੇ ਉਸਦੇ ਭਰਾ ਗੁਰਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਉਸ ਪਾਸੋਂ 5 ਲੱਖ 30  ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਏ.ਐੱਸ. ਆਈ. ਅੰਗਰੇਜ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਪਡ਼ਤਾਲ ਕਰਨ ਤੋਂ ਬਾਅਦ ਦੋਸ਼ੀ ਖਿਲਾਫ ਧੋਖਾਦੇਹੀ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।