ਘਰ ’ਚ ਦਾਖਲ ਹੋ ਕੇ 5 ਲੱਖ ਕੈਸ਼ ਕੀਤਾ ਚੋਰੀ
Tuesday, Apr 30, 2024 - 02:12 PM (IST)

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਘਰ ਵਿਚ ਦਾਖਲ ਹੋ ਕੇ 5 ਲੱਖ ਰੁਪਏ ਕੈਸ਼ ਚੋਰੀ ਕਰਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਥਾਣਾ ਫਤਿਹਗੜ੍ਹ ਚੂੜੀਆਂ ਨੂੰ ਦਿੱਤੀ ਜਾਣਕਾਰੀ ਵਿਚ ਸੁਖਵੰਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਗਲੀ ਭਾਟੀਆਂ ਵਾਲੀ, ਵਾਰਡ ਨੰ.7 ਫਤਿਹਗੜ੍ਹ ਚੂੜੀਆਂ ਨੇ ਦੱਸਿਆ ਹੈ ਕਿ ਉਹ ਸਰਕੂਲਰ ਰੋਡ ਫਤਿਹਗੜ੍ਹ ਚੂੜੀਆਂ ਵਿਖੇ ਯੂ.ਪੀ ਕਲਾਥ ਹਾਊਸ ਨਾਂ ਦੀ ਕੱਪੜੇ ਦੀ ਦੁਕਾਨ ਕਰਦਾ ਹੈ ਅਤੇ ਬੀਤੀ 27 ਅਪ੍ਰੈਲ ਦੀ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਉਹ ਆਪਣੇ ਪਰਿਵਾਰ ਸਮੇਤ ਘਰ ਨੂੰ ਤਾਲਾ ਲਗਾ ਕੇ ਸ਼੍ਰੀ ਆਨੰਦਪੁਰ ਸਾਹਿਬ ਮੱਥਾ ਟੇਕਣ ਚਲਾ ਗਿਆ ਸੀ ਅਤੇ ਜਦੋਂ ਅਗਲੇ ਦਿਨ 28 ਅਪ੍ਰੈਲ ਨੂੰ ਘਰ ਵਾਪਸ ਆਇਆ ਤਾਂ ਦੇਖਿਆ ਕਿ ਮੇਰੇ ਘਰ ਦੇ ਪਿਛਲੇ ਪਾਸੇ ਲੱਗੇ ਜੰਗਲੇ ਦਾ ਅਤੇ ਮੇਰੇ ਕਮਰੇ ਦੇ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ ਅਤੇ ਦੋਵੇਂ ਦਰਵਾਜ਼ੇ ਖੁੱਲ੍ਹੇ ਪਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਠੰਢੀਆਂ ਹਵਾਵਾਂ ਦਾ ਦੌਰ ਜਾਰੀ, ਬੂੰਦਾਬਾਂਦੀ ਨਾਲ ਤਾਪਮਾਨ ’ਚ 12 ਡਿਗਰੀ ਦੀ ਰਿਕਾਰਡ ਗਿਰਾਵਟ
ਸੁਖਵੰਤ ਸਿੰਘ ਨੇ ਪੁਲਸ ਨੂੰ ਅੱਗੇ ਦੱਸਿਆ ਹੈ ਕਿ ਇਸਦੇ ਬਾਅਦ ਜਦੋਂ ਮੈਂ ਆਪਣੀ ਅਲਮਾਰੀ ਚੈੱਕ ਕੀਤੀ ਤਾਂ ਉਸਦਾ ਵੀ ਲਾੱਕ ਖੁੱਲ੍ਹਾ ਪਿਆ ਸੀ, ਜਿਸ ਵਿਚ ਪਿਆ ਕਰੀਬ 5 ਲੱਖ ਰੁਪਏ ਕੈਸ਼ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਜਾ ਚੁੱਕਾ ਸੀ। ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਏ.ਐੱਸ.ਆਈ ਵਰਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਖਿਲਾਫ ਥਾਣਾ ਫਤਿਹਗੜ੍ਹ ਚੂੜੀਆਂ ਵਿਚ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰ ’ਚ ਇਕੱਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8