ਵਿਦੇਸ਼ ਭੇਜਣ ਦੇ ਨਾਂ ’ਤੇ 5 ਲੱਖ ਠੱਗੇ, ਮਾਮਲਾ ਦਰਜ
Sunday, Nov 04, 2018 - 03:13 AM (IST)

ਤਰਨਤਾਰਨ, (ਰਾਜੂ)- ਥਾਣਾ ਝਬਾਲ ਦੀ ਪੁਲਸ ਨੇ 5 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁਦਈ ਜਗ ਚਾਨਣ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਝਬਾਲ ਖੁਰਦ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਕੁਲਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਗੋਗਾ ਅਤੇ ਹਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਟੂਟੋ ਮਜਾਰਾ ਤਹਿ ਗਡ਼੍ਹਸ਼ੰਕਰ ਜ਼ਿਲਾ ਹੁਸ਼ਿਆਰਪੁਰ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 5 ਲੱਖ ਦੀ ਠੱਗੀ ਮਾਰੀ ਹੈ। ਉਕਤ ਵਿਅਕਤੀਆਂ ਨੇ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।