ਆਨਲਾਈਨ ਠੱਗੀ ਰਾਹੀਂ ਖਾਤੇ ’ਚੋਂ 5.54 ਲੱਖ ਰੁਪਏ ਟਰਾਂਸਫਰ, ਨਾਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Tuesday, Oct 06, 2026 - 12:50 PM (IST)
ਗੁਰਦਾਸਪੁਰ(ਵਿਨੋਦ,ਗੋਰਾਇਆ)- ਗੁਰਦਾਸਪੁਰ ਦੇ ਵਾਸੀ 71 ਸਾਲਾ ਬਖਸ਼ੀਸ਼ ਸਿੰਘ ਨਾਲ ਆਨਲਾਈਨ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਠੱਗ ਵੱਲੋਂ ਉਨ੍ਹਾਂ ਦੇ ਬੈਂਕ ਖਾਤੇ ਵਿੱਚੋਂ 5,54,164.17 ਰੁਪਏ ਧੋਖੇ ਨਾਲ ਆਪਣੇ ਖਾਤੇ ਵਿੱਚ ਟਰਾਂਸਫਰ ਕਰਕੇ ਠੱਗੀ ਮਾਰਨ ਦੇ ਦੋਸ਼ ਹੇਠ ਪੁਲਸ ਨੇ ਨਾਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ-ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ
ਪੁਲਸ ਦੇ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 1 ਅਕਤੂਬਰ 2026 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਪੋਰਟਲ ਨਾਲ ਸਬੰਧਤ ਹੈ। ਸਟੇਟ ਸਾਈਬਰ ਮੋਹਾਲੀ ਪੰਜਾਬ ਥਾਣੇ ਵੱਲੋਂ ਮਾਮਲਾ ਦਰਜ ਕਰਨ ਉਪਰੰਤ ਮੁਦਈ ਬਖਸ਼ੀਸ਼ ਸਿੰਘ ਦਾ ਬਿਆਨ ਦਰਜ ਕੀਤਾ ਗਿਆ। ਬਿਆਨ ਅਨੁਸਾਰ ਕਿਸੇ ਨਾਮਲੂਮ ਵਿਅਕਤੀ ਨੇ ਧੋਖਾਧੜੀ ਕਰਦਿਆਂ ਉਸ ਦੇ ਖਾਤੇ ਵਿੱਚੋਂ 5.54 ਲੱਖ ਰੁਪਏ ਤੋਂ ਵੱਧ ਦੀ ਰਕਮ ਆਪਣੇ ਖਾਤੇ ਵਿੱਚ ਟਰਾਂਸਫਰ ਕਰ ਲਈ। ਪੁਲਸ ਨੇ ਇਸ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
Related News
ਬੱਬੇਹਾੜੀ ਪੁੱਲ ''ਤੇ ਨਾਕਾਬੰਦੀ ਦੌਰਾਨ ਜ਼ੈਨ ਕਾਰ ''ਚੋਂ 1.80 ਲੱਖ ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ, ਇਕ ਮੁਲਜ਼ਮ ਕਾਬੂ
