ਸਵੀਡਨ ਭੇਜਣ ਦੇ ਨਾਂ ’ਤੇ ਸਾਢੇ 5 ਲੱਖ ਠੱਗੇ, ਕੇਸ ਦਰਜ
Friday, Jan 24, 2025 - 04:47 PM (IST)
ਬਟਾਲਾ - ਸਾਵੀਡਨ ਭੇਜਣ ਦੇ ਨਾਂ ’ਤੇ ਸਾਢੇ 5 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ ਥਾਣਾ ਕਾਦੀਆਂ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤਕਰਤਾ ਕੁਲਵਿੰਦਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸਿਵਲ ਲਾਈਨ ਕਾਦੀਆਂ ਨੇ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਲਿਖਵਾਇਆ ਹੈ ਕਿ ਸੁਖਚੈਨ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਰਾਮਪੁਰ ਕਾਦੀਆਂ ਨੇ ਵਿਦੇਸ਼ ਸਵੀਡਨ ਭੇਜਣ ਦੇ ਨਾਂ ’ਤੇ ਉਸ ਕੋਲੋਂ ਸਾਢੇ ਪੰਜ ਲੱਖ ਰੁਪਏ ਲੈ ਕੇ ਉਸ ਨਾਲ ਧੋਖਾਧੜੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ
ਉਕਤ ਥਾਣੇਦਾਰ ਨੇ ਅੱਗੇ ਦੱਸਿਆ ਕਿ ਉਪਰੋਕਤ ਮਾਮਲੇ ਦੀ ਜਾਂਚ ਤਫਤੀਸ਼ੀ ਅਫਸਰ ਵਲੋਂ ਕੀਤੇ ਜਾਣ ਦੇ ਬਾਅਦ ਉਕਤ ਵਿਅਕਤੀ ਖਿਲਾਫ ਬਣਦੀ ਧਾਰਾ ਹੇਠ ਧੋਖਾਧੜੀ ਦਾ ਮਾਮਲਾ ਥਾਣਾ ਕਾਦੀਆਂ ਵਿਖੇ ਦਰਜ ਕਰ ਦਿੱਤਾ ਅਿਗਾ ਹੈ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8