ਸੰਗਠਿਤ ਅਪਰਾਧ ਗੈਂਗ ਦਾ ਪਰਦਾਫਾਸ਼, ਕਿੰਗਪਿਨ ਦੀ ਗ੍ਰਿਫ਼ਤਾਰੀ ਮਗਰੋਂ ਗਿਰੋਹ ਦੇ 5 ਮੈਂਬਰ ਕਾਬੂ
Friday, Nov 08, 2024 - 02:48 PM (IST)
ਅੰਮ੍ਰਿਤਸਰ (ਸੰਜੀਵ)-ਕਮਿਸ਼ਨਰੇਟ ਪੁਲਸ ਨੇ ਅੰਮ੍ਰਿਤਸਰ ਵਿਚ ਇਕ ਸੰਗਠਿਤ ਅਪਰਾਧ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ ਸਰਗਣਾ ਬਲਰਾਮ ਸ਼ਰਮਾ ਵਾਸੀ ਬਟਾਲਾ ਰੋਡ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਸ ਨੇ ਇਸ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ 32 ਬੋਰ ਦੇ ਤਿੰਨ ਪਿਸਤੌਲ, 3 ਮੈਗਜ਼ੀਨ, 14 ਕਾਰਤੂਸ, 12 ਬੋਰ ਦਾ ਇਕ ਦੇਸੀ ਕੱਟਾ ਅਤੇ ਇਕ ਖਿਡੌਣਾ ਪਿਸਤੌਲ ਬਰਾਮਦ ਕੀਤੇ ਗਏ ਸਨ। ਇਹ ਖੁਲਾਸਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੀ ਗੰਦਾ ਧੰਦਾ, 2 ਕੁੜੀਆਂ ਸਮੇਤ 7 ਫੜੇ
ਉਨ੍ਹਾਂ ਦੱਸਿਆ ਕਿ 29 ਅਪ੍ਰੈਲ ਨੂੰ ਥਾਣਾ ਸਦਰ ਦੀ ਪੁਲਸ ਨੇ ਬਲਰਾਮ ਸ਼ਰਮਾ, ਜੋ ਕਿ ਬਟਾਲਾ ਰੋਡ ਸਥਿਤ ਆਪਣੇ ਜਿੰਮ ਵਿਚ ਟ੍ਰੇਨਿੰਗ ਦੇ ਰਿਹਾ ਸੀ, ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਪੁਲਸ ਨੂੰ ਪਤਾ ਲੱਗਾ ਕਿ ਉਹ ਜਿੰਮ ਟ੍ਰੇਨਰ ਨਹੀਂ ਸਗੋਂ ਅੰਮ੍ਰਿਤਸਰ ਵਿਚ ਸੰਗਠਿਤ ਅਪਰਾਧ ਸਿੰਡੀਕੇਟ ਦਾ ਸਰਗਣਾ ਹੈ। ਇਸ ਤੋਂ ਬਾਅਦ ਵਿਚ ਪੁਲਸ ਨੇ ਇਕ ਤੋਂ ਬਾਅਦ ਇਕ ਇਸ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ, ਗੋਲੀਆਂ ਅਤੇ ਸਿੱਕੇ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਪੁਲਸ ਨੇ ਉਕਤ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲੈ ਲਿਆ, ਜਿਨ੍ਹਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿਰੋਹ ਦਾ ਸਰਗਣਾ ਬਲਰਾਮ ਸ਼ਰਮਾ ਆਪਣੇ ਸਾਥੀਆਂ ਨਾਲ ਮਿਲ ਕੇ ਗੈਰ-ਕਾਨੂੰਨੀ ਹਥਿਆਰਾਂ ਨੂੰ ਦੂਜੇ ਰਾਜਾਂ ਤੋਂ ਮੰਗਵਾ ਕੇ ਸਪਲਾਈ ਕਰਨ ਦਾ ਧੰਦਾ ਚਲਾ ਰਿਹਾ ਸੀ ਅਤੇ ਲੋਕਾਂ ਨੂੰ ਡਰਾ ਧਮਕਾ ਕੇ ਪੈਸਿਆਂ ਦੀ ਵੀ ਵਸੂਲੀ ਕਰ ਰਿਹਾ ਸੀ। ਗਿਰੋਹ ਦੇ ਮੈਂਬਰ ਹੋਰ ਗੈਂਗਸਟਰਾਂ ਅਤੇ ਗਿਰੋਹਾਂ ਨੂੰ ਵੀ ਹਥਿਆਰ ਸਪਲਾਈ ਕਰ ਰਹੇ ਸਨ। ਇਨ੍ਹਾਂ ਹੀ ਨਹੀਂ ਇਹ ਗਿਰੋਹ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵੀ ਵਸੂਲਦਾ ਸੀ। ਪੁਲਸ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8