ਕੇਂਦਰੀ ਜੇਲ੍ਹ ਚਰਚਾ ''ਚ, ਬਰਾਮਦ ਹੋਏ 5 ਮੋਬਾਈਲ ਅਤੇ ਸਿੰਮ
Thursday, Aug 01, 2024 - 03:36 PM (IST)
ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਆਏ ਦਿਨ ਨਸ਼ੀਲੇ ਪਦਾਰਥ, ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ ਪ੍ਰਸ਼ਾਸਨ ਵੱਲੋਂ ਤਲਾਸ਼ੀ ਅਭਿਆਨ ਦੌਰਾਨ 5 ਮੋਬਾਈਲ, ਸਮੇਤ ਸਿੰਮ ਬਰਾਮਦ ਕੀਤੇ ਗਏ। ਇਸ ਸਬੰਧੀ ਪੁਲਸ ਨੇ 5 ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਅਤੇ ਕੁਲਜੀਤ ਸਿੰਘ ਵੱਲੋਂ ਚਲਾਏ ਗਏ ਵੱਖ-ਵੱਖ ਤਲਾਸ਼ੀ ਅਭਿਆਨ ਦੌਰਾਨ ਜੇਲ ਵਿਚੋਂ ਵੱਖ ਵੱਖ ਬੈਰਕਾਂ ਅੰਦਰ ਮੌਜੂਦ 5 ਮੋਬਾਈਲ ਸਮੇਤ ਸਿੰਮ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਇੰਗਲੈਂਡ ਦੀ ਜੇਲ੍ਹ 'ਚ ਸਜ਼ਾ ਕੱਟ ਚੁੱਕੇ ਨੌਜਵਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼, ਪੁੱਤ ਨੂੰ ਵੇਖਣ ਲਈ ਤਰਸ ਰਹੇ ਮਾਪੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਹਵਾਲਾਤੀ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਗੁਰਵਿੰਦਰ ਸਿੰਘ ਵਾਸੀ ਹਰੀਕੇ, ਮੀਤਾ, ਸੋਨੂ ਪੁੱਤਰ ਕਾਲਾ ਸਿੰਘ ਵਾਸੀ ਨਿਹਾਲਾ ਖਲਚੀਆਂ ਫਿਰੋਜ਼ਪੁਰ, ਵਰਿੰਦਰ ਕੁਮਾਰ ਉਰਫ ਬਾਹਮਣ ਪੁੱਤਰ ਸੁਰਿੰਦਰ ਪਾਲ ਅਤੇ ਜਗਦੀਪ ਸਿੰਘ ਉਰਫ ਜੱਗਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਟੀ ਤੋਂ ਇਲਾਵਾ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8