ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ

Sunday, Apr 30, 2023 - 05:02 PM (IST)

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ

ਗੁਰਦਾਸਪੁਰ (ਹਰਮਨ)- ਥਾਣਾ ਸਦਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਦੀਪ ਸਿੰਘ ਨੇ ਦੱਸਿਆ ਕਿ 26 ਅਪ੍ਰੈਲ ਨੂੰ ਉਹ ਆਪਣੀ ਗੱਡੀ ’ਤੇ ਸਵਾਰ ਹੋ ਕੇ ਗੁਰਦਾਸਪੁਰ ਆਇਆ ਸੀ ਅਤੇ ਜਸਵਿੰਦਰ ਸਿੰਘ ਨੇ ਉਸਨੂੰ ਫੋਨ ਕਰ ਕੇ ਮਿਲਣ ਲਈ ਹੇਮਰਾਜਪੁਰ ਬਾਈਪਾਸ ਕੋਲ ਬੁਲਾਇਆ, ਜਿਥੇ ਉਹ ਦੁਪਹਿਰ ਕਰੀਬ 3 ਵਜੇ ਹਰਦੋਬਥਵਾਲਾ ਪਿੰਡ ਦੀਆਂ ਮੜੀਆਂ ਅਤੇ ਸਟੇਡੀਆਮ ਵਿਚਕਾਰ ਪਹੁੰਚ ਗਿਆ, ਜਿਥੇ ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਤਰਲੋਕ ਸਿੰਘ, ਫਤਿਹ ਸਿੰਘ ਅਤੇ ਮਨਜੀਤ ਸਿੰਘ ਉਰਫ਼ ਫੌਜੀ ਨੇ ਉਸਦੀ ਗੱਡੀ ਨੂੰ ਰੋਕ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਜ਼ਖਮੀ ਕਰ ਦਿੱਤਾ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਿਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ : ਐਡਵੋਕੇਟ ਧਾਮੀ

ਇਸ ਦੌਰਾਨ ਜਸਵਿੰਦਰ ਸਿੰਘ ਮੌਕੇ ’ਤੇ ਆ ਗਿਆ ਤਾਂ ਇੰਨੇ ਨੂੰ ਉਸਦੇ ਸਾਥੀਆਂ ਨੇ ਗੱਡੀ ’ਚੋਂ ਕੱਢ ਕੇ ਰੌਲਾ ਪਾ ਦਿੱਤਾ ਤਾਂ ਉਕਤ ਵਿਅਕਤੀ ਆਪਣੇ-ਆਪਣੇ ਹਥਿਆਰਾਂ ਸਮੇਤ ਮੌਕੇ ਤੋਂ ਭੱਜ ਗਏ। ਗੁਰਦੀਪ ਸਿੰਘ ਦੇ ਸਾਥੀ ਕਸ਼ਮੀਰ ਸਿੰਘ ਨੇ ਉਸਨੂੰ ਸਵਾਰੀ ਦਾ ਪ੍ਰਬੰਧ ਕਰ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾ ਦਿੱਤਾ। ਪੁਲਸ ਨੇ ਗੁਰਦੀਪ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News