ਕਾਰ ਤੇ ਥ੍ਰੀ ਵ੍ਹੀਲਰ ਦੀ ਟੱਕਰ ’ਚ ਇਕ ਦੀ ਮੌਤ, 5 ਗੰਭੀਰ ਜ਼ਖ਼ਮੀ

Saturday, Oct 14, 2023 - 01:05 PM (IST)

ਕਾਰ ਤੇ ਥ੍ਰੀ ਵ੍ਹੀਲਰ ਦੀ ਟੱਕਰ ’ਚ ਇਕ ਦੀ ਮੌਤ, 5 ਗੰਭੀਰ ਜ਼ਖ਼ਮੀ

ਬਟਾਲਾ (ਸਾਹਿਲ)- ਬੀਤੀ ਰਾਤ ਕਾਰ ਅਤੇ ਥ੍ਰੀ ਵ੍ਹੀਲਰ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ, ਜਦਕਿ ਇਸ ਹਾਦਸੇ ’ਚ 5 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਬੀਤੀ ਰਾਤ ਇਕ ਥ੍ਰੀ ਵ੍ਹੀਲਰ ਪਿੰਡ ਦਿਆਲਗੜ੍ਹ ਤੋਂ ਸਵਾਰੀਆਂ ਲੈ ਕੇ ਮੂਲਾ ਸੁਨੱਈਆ ਸਥਿਤ ਚਰਚ ਵਿਚ ਆਇਆ ਸੀ। ਜਦੋਂ ਉਹ ਅੱਧੀ ਰਾਤ ਕਰੀਬ ਸਾਢੇ 12 ਵਜੇ ਵਾਪਸ ਜਾ ਰਿਹਾ ਸੀ ਤਾਂ ਪਿੰਡ ਗੋਖੂਵਾਲ ਬਾਈਪਾਸ ’ਤੇ ਬਣੇ ਫਲਾਈਓਵਰ ’ਤੇ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਜਿਸ ਨੂੰ ਧਵਨ ਪੁੱਤਰ ਮੇਹਰ ਵਾਸੀ ਪਿੰਡ ਕੋਟ ਸੰਤੋਖ ਰਾਏ ਚਲਾ ਰਿਹਾ ਸੀ, ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਚਾਲਕ ਧਵਨ ਸਮੇਤ ਥ੍ਰੀ ਵ੍ਹੀਲਰ ਵਿਚ ਬੈਠੀਆਂ ਸਵਾਰੀਆਂ ਵਿਚ ਪ੍ਰਵੀਨ ਪੁੱਤਰੀ ਮੰਗਾ ਮਸੀਹ, ਉਲਫ਼ਤੀ ਪਤਨੀ ਮੰਗਾ ਮਸੀਹ, ਸਲੀਮਾ ਪਤਨੀ ਤਰਸੇਮ ਮਸੀਹ, ਮੰਗਾ ਮਸੀਹ ਪੁੱਤਰ ਮਖਤਿਆਰ ਮਸੀਹ ਵਾਸੀਆਨ ਦਿਆਲਗੜ੍ਹ ਜ਼ਖ਼ਮੀ ਹੋ ਗਏ, ਜਦਕਿ ਬਸ਼ੀਰ ਮਸੀਹ ਪੁੱਤਰ ਦਿੱਤ ਮਸੀਹ ਵਾਸੀ ਦਿਆਲਗੜ੍ਹ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਨਸ਼ਿਆ ਖ਼ਿਲਾਫ਼ ਜੰਗ 'ਚ ਅੰਮ੍ਰਿਤਸਰ CP ਦੀ ਪਹਿਲਕਦਮੀ, 40 ਹਜ਼ਾਰ ਵਿਦਿਆਰਥੀਆਂ ਨਾਲ ਚਲਾਉਣਗੇ ਵੱਡੀ ਮੁਹਿੰਮ

ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਜ਼ਖ਼ਮੀਆਂ ਨੂੰ 108 ਐਂਬੂਲੈਂਸ ਦੇ ਮੁਲਾਜ਼ਮਾਂ ਵੱਲੋਂ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਧਰਮਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਬਸ਼ੀਰ ਮਸੀਹ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਇਸ ਸਬੰਧੀ ਉਪਰੋਕਤ ਥਾਣੇ ਵਿਚ ਮ੍ਰਿਤਕ ਦੇ ਭਤੀਜੇ ਪ੍ਰੇਮ ਮਸੀਹ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  4 ਸਾਲਾ ਬੱਚੇ ਦੀ ਮੌਤ 'ਤੇ ਹਸਪਤਾਲ 'ਚ ਹੰਗਾਮਾ, ਹਿਰਾਸਤ 'ਚ ਲਏ ਚਾਚਾ ਤੇ ਮਾਮਾ, ਜਾਣੋ ਪੂਰਾ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News