ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ 5 ਸਮੱਗਲਰ ਪੁਲਸ ਅਡ਼ਿੱਕੇ

Tuesday, Mar 17, 2020 - 12:24 AM (IST)

ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ 5 ਸਮੱਗਲਰ ਪੁਲਸ ਅਡ਼ਿੱਕੇ

ਤਰਨਤਾਰਨ, (ਰਾਜੂ,ਬਲਵਿੰਦਰ ਕੌਰ)- ਜ਼ਿਲਾ ਤਰਨਤਾਰਨ ਦੇ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਵਿੱਢੀ ਹੋਈ ਮੁਹਿੰਮ ਤਹਿਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 5 ਲੋਕਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ. ਪੀ. (ਆਈ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੇ ਐੱਸ. ਐੱਚ. ਓ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏ. ਐੱਸ. ਆਈ. ਬਲਰਾਜ ਸਿੰਘ ’ਤੇ ਅਾਧਾਰਿਤ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰੂ ਤੇਗ਼ ਬਹਾਦਰ ਨਗਰ ਤਰਨਤਾਰਨ ਵਿਖੇ ਕੁੱਝ ਲੋਕ ਨਸ਼ਿਆਂ ਦਾ ਧੰਦਾ ਕਰ ਰਹੇ ਹਨ, ਜਿਨ੍ਹਾਂ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਪਾਰਟੀ ਨੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ 5 ਲੋਕਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਦੇ ਕੋਲੋਂ 20 ਗ੍ਰਾਮ ਹੈਰੋਇਨ, 35 ਹਜ਼ਾਰ ਰੁਪਏ ਭਾਰਤੀ ਕਰੰਸੀ, 2 ਇਲੈਕਟ੍ਰੋਨਿਕ ਕੰਡੇ, ਪੰਨੀ ਅਤੇ ਲਾਈਟਰ ਵੀ ਬਰਾਮਦ ਹੋਇਆ। ਐੱਸ. ਪੀ. ਵਾਲੀਆ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਵੀਰਾਂ ਸ਼ਰਮਾ ਪਤਨੀ ਦਰਸ਼ਨ ਪ੍ਰਕਾਸ਼, ਲਲਿਤ ਕੁਮਾਰ ਪੁੱਤਰ ਦਰਸ਼ਨ ਪ੍ਰਕਾਸ਼, ਮੁਨੀਸ਼ ਕੁਮਾਰ ਪੁੱਤਰ ਦਰਸ਼ਨ ਪ੍ਰਕਾਸ਼ ਵਾਸੀਆਨ ਗੁਰੂ ਤੇਗ ਬਹਾਦਰ ਨਗਰ ਤਰਨਤਾਰਨ, ਬਿਕਰਮਜੀਤ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਗਰੀਨ ਐਵੀਨਿਊ ਤਰਨਤਾਰਨ ਅਤੇ ਹੀਰਾ ਸਿੰਘ ਨੰਬਰਦਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਠਰੂ ਵਜੋਂ ਹੋਈ। ਇਨ੍ਹਾਂ ਮੁਲਜ਼ਮਾਂ ਵਿਰੁੱਧ ਮੁਕੱਦਮਾ ਨੰਬਰ 78 ਧਾਰਾ 21/27/29/61/85 ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।


author

Bharat Thapa

Content Editor

Related News