ਭਾਰਤ-ਪਾਕਿ ਸਰਹੱਦ ਨੇੜੇ 5 ਸਮੱਗਲਰ ਹੈਰੋਇਨ, ਸਕਾਰਪੀਓ ਗੱਡੀ, 3 ਮੋਟਰਸਾਈਕਲਾਂ ਤੇ ਮੋਬਾਈਲਾਂ ਸਮੇਤ ਗ੍ਰਿਫ਼ਤਾਰ
Monday, Sep 08, 2025 - 12:38 PM (IST)

ਤਰਨਤਾਰਨ (ਰਮਨ ਚਾਵਲਾ)- ਭਾਰਤ-ਪਾਕਿ ਸਰਹੱਦ ਨੇੜੇ ਮੌਜੂਦ ਬੀ. ਐੱਸ. ਐੱਫ. ਅਤੇ ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ 5 ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਟੀਮ ਵੱਲੋਂ ਸਮੱਗਲਰਾਂ ਪਾਸੋਂ ਇਕ ਸਕਾਰਪੀਓ ਗੱਡੀ, 5.5 ਕਿਲੋ ਹੈਰੋਇਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਗਤ ਨੂੰ ਵੱਡੇ ਹੁਕਮ
ਬੀ. ਐੱਸ. ਐੱਫ. ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਐਂਟੀ ਨਾਰਕੋਟਿਕ ਟਾਸਕ ਫੋਰਸ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਗੁਪਤ ਸੂਚਨਾ ਦੇ ਆਧਾਰ ਉਪਰ ਕਸਬਾ ਸੁਰਸਿੰਘ ਦੀ ਮਾਰਕੀਟ ’ਚ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਸਕਾਰਪੀਓ ਗੱਡੀ ’ਚ ਸਵਾਰ ਚਾਰ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 9 ਪੈਕਟ ਹੈਰੋਇਨ ਬਰਾਮਦ ਕੀਤੀ ਗਈ। ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 5 ਕਿਲੋ 32 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਇਸ ਦੇ ਨਾਲ ਹੀ ਮੁਲਜ਼ਮਾਂ ਪਾਸੋਂ 2 ਮੋਟਰਸਾਈਕਲ, ਚਾਰ ਮੋਬਾਈਲ ਫੋਨ, ਦੋ ਪਿਸਤੌਲ, 1000 ਦੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਮੱਗਲਰਾਂ ’ਚੋਂ ਕੁਝ ਗੋਇੰਦਵਾਲ ਸਾਹਿਬ ਅਤੇ ਕੁਝ ਪਿੰਡ ਸੋਹਲ ਦੇ ਨਿਵਾਸੀ ਹਨ, ਜਿਨ੍ਹਾਂ ਕੋਲ ਹੈਰੋਇਨ ਦੀ ਇਹ ਖੇਪ ਕਿਸ ਤਰ੍ਹਾਂ ਪੁੱਜੀ ਅਤੇ ਕਿਸ ਦੇ ਇਸ਼ਾਰੇ ਉਪਰ ਮੰਗਵਾਈ ਗਈ ਸੀ, ਇਸ ਦੀ ਜਾਂਚ ਐਂਟੀ ਨਾਰਕੋਟਿਕ ਟਾਸਕ ਫੋਰਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ ਅੰਦਰ 10 ਸਤੰਬਰ ਤੱਕ ਵੱਧ ਸਕਦੀਆਂ ਨੇ ਛੁੱਟੀਆਂ
ਇਸ ਤੋਂ ਇਲਾਵਾ ਬੀ.ਐੱਸ.ਐੱਫ. ਅਤੇ ਐਂਟੀ ਨਾਰਕੋਟਿਕ ਟਾਸਕ ਫੋਰਸ ਅੰਮ੍ਰਿਤਸਰ ਦੀ ਟੀਮ ਵੱਲੋਂ ਝਬਾਲ ਇਲਾਕੇ ’ਚ ਪਿੰਡ ਮਾਲੂਵਾਲ ਵਿਖੇ ਛਾਪੇਮਾਰੀ ਕਰਦੇ ਹੋਏ ਇਕ ਮੋਟਰਸਾਈਕਲ ਸਵਾਰ ਸਮੱਗਲਰ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ ਅੱਧਾ ਕਿਲੋ ਹੈਰੋਇਨ, ਇਕ ਮੋਬਾਈਲ ਫੋਨ ਬਰਾਮਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੀ. ਐੱਸ. ਐੱਫ. ਦੇ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਖੇਤਾਂ ’ਚ ਡਿੱਗੇ ਹੋਏ ਪਿਸਤੌਲ ਦੇ ਕੁਝ ਪਾਰਟਸ ਨੂੰ ਵੀ ਬਰਾਮਦ ਕੀਤਾ ਗਿਆ ਹੈ, ਜਿਸ ਦੇ ਸਬੰਧ ’ਚ ਥਾਣਾ ਖਾਲੜਾ ਦੀ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8