ਪਿਸਤੌਲ ਦੀ ਨੋਕ ’ਤੇ ਕਰਿਆਨਾ ਸਟੋਰ ਦੇ ਮਾਲਕ ਕੋਲੋਂ ਲੁੱਟੇ 5 ਹਜ਼ਾਰ ਰੁਪਏ

02/10/2024 5:11:11 PM

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਬੀਤੀ ਰਾਤ ਪਿਸਤੌਲ ਦੀ ਨੋਕ ’ਤੇ ਅਣਪਛਾਤੇ ਲੁਟੇਰਿਆਂ ਵਲੋਂ ਕਰਿਆਨਾ ਸਟੋਰ ਮਾਲਕ ਕੋਲੋਂ 5 ਹਜ਼ਾਰ ਰੁਪਏ ਨਕਦੀ ਲੁੱਟ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਲੁੱਟ ਦਾ ਸ਼ਿਕਾਰ ਹੋਏ ਅਰੋੜਾ ਕਰਿਆਨਾ ਸਟੋਰ ਦੇ ਮਾਲਕ ਮਨੋਜ ਕੁਮਾਰ ਨੇ ਦੱਸਿਆ ਕਿ ਉਸਦੀ ਡੇਰਾ ਰੋਡ ਸ਼ੁਕਰਪੁਰਾ ’ਤੇ ਕਰਿਆਨੇ ਦੀ ਦੁਕਾਨ ਹੈ ਅਤੇ ਬੀਤੀ ਰਾਤ ਸਵਾ 9 ਵਜੇ ਦੇ ਕਰੀਬ ਉਹ ਦੁਕਾਨ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ ਕਿ ਇਸੇ ਦੌਰਾਨ ਇਕ ਸਕੂਟਰੀ ’ਤੇ ਸਵਾਰ ਹੋ ਕੇ 3 ਤਿੰਨ ਨੌਜਵਾਨ ਆਏ, ਜਿੰਨ੍ਹਾਂ ਵਿਚੋਂ ਦੋ ਨੌਜਵਾਨ ਉਸਦੀ ਦੁਕਾਨ ਅੰਦਰ ਕੋਲਡ ਡਰਿੰਗ ਲੈਣ ਦੇ ਬਹਾਨੇ ਆ ਗਏ, ਜਿੰਨ੍ਹਾਂ ਵਿਚੋਂ ਇਕ ਨੌਜਵਾਨ ਨੇ ਹੱਥ ਰੱਖ ਕੇ ਉਸਦਾ ਮੂੰਹ ਬੰਦ ਕਰ ਦਿੱਤਾ। ਜਦਕਿ ਦੂਜੇ ਦੇ ਪਿਸਤੌਲ ਤਾਣਦਿਆਂ ਉਸ ਨੂੰ ਕਿਹਾ ਕਿ ਜੋ ਕੁਝ ਤੇਰੇ ਕੋਲ ਹੈ, ਸਾਨੂੰ ਦੇ ਦਿਓ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਮੰਗਾਂ ਦਾ ਦੇਵੇ ਜਵਾਬ, ਦਿੱਲੀ ਮਾਰਚ ਦੀਆਂ ਤਿਆਰੀਆਂ ਮੁਕੰਮਲ

ਮਨੋਜ ਕੁਮਾਰ ਨੇ ਅੱਗੇ ਦੱਸਿਆ ਕਿ ਉਸਨੇ ਡਰਦੇ ਹੋਏ 5000 ਰੁਪਏ ਨਕਦੀ ਲੁਟੇਰਿਆਂ ਨੂੰ ਫੜਾ ਦਿੱਤੀ ਤਾਂ ਲੁਟੇਰਿਆਂ ਉਸਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਅਤੇ ਸਕੂਟਰੀ ’ਤੇ ਤਿੰਨੋਂ ਜਣੇ ਫਰਾਰ ਹੋ ਗਏ। ਉਕਤ ਦੁਕਾਨ ਮਾਲਕ ਮੁਤਾਬਕ ਤੀਜਾ ਨੌਜਵਾਨ ਸਕੂਟਰੀ ਸਟਾਰਟ ਕਰਕੇ ਬਾਹਰ ਹੀ ਖੜ੍ਹਾ ਰਿਹਾ। ਉਸ ਦੱਸਿਆ ਕਿ ਇਸ ਸਬੰਧੀ ਉਸ ਨੇ ਪੁਲਸ ਥਾਣਾ ਸਿਵਲ ਲਾਈਨ ਨੂੰ ਰਿਪੋਰਟ ਦਰਜ ਕਰਵਾ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਹੈ ਅਤੇ ਲੁਟੇਰਿਆਂ ਦੇ ਦੁਕਾਨ ਅੰਦਰ ਦਾਖਲ ਹੋਣ ਦੀ ਘਟਨਾ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ :  ਭਲਕੇ ਤਰਨਤਾਰਨ ਪਹੁੰਚ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ, ਥਰਮਲ ਪਲਾਂਟ ਲੋਕਾਂ ਨੂੰ ਕਰਨਗੇ ਸਮਰਪਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News