ਐਕਸਾਈਜ਼ ਵਿਭਾਗ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਸਰਚ ਮੁਹਿੰਮ, 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
Thursday, Apr 06, 2023 - 06:21 PM (IST)

ਬਟਾਲਾ/ ਘੁਮਾਣ, ਨੌਸ਼ਿਹਰਾ ਮੱਝਾ ਸਿੰਘ (ਗੋਰਾਇਆ)- ਜ਼ਿਲ੍ਹਾ ਸਹਾਇਕ ਐਕਸਾਈਜ਼ ਕਮਿਸ਼ਨਰ ਨਵਜੀਤ ਸਿੰਘ ਵੱਲੋਂ ਦਿੱਤੀਆਂ ਸਖ਼ਤ ਹਿਦਾਇਤਾਂ ’ਤੇ ਅਮਲ ਕਰਦਿਆਂ ਐਕਸਾਈਜ਼ ਵਿਭਾਗ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸਰਚ ਅਭਿਆਨ ਹੋਰ ਤਿੱਖਾ ਕੀਤਾ ਗਿਆ ਹੈ। ਜਿਸਦੇ ਤਹਿਤ ਸਰਕਲ ਮਜੀਠਾ ਦੇ ਪਿੰਡਾਂ ਵਿਚ ਛਾਪੇਮਾਰੀ ਕਰਦਿਆਂ 50 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਟਾਂਡਾ ਵਿਖੇ ਵਾਪਰੀ ਵੱਡੀ ਵਾਰਦਾਤ, ਪੇਟੀ 'ਚੋਂ ਮਿਲੀ ਔਰਤ ਦੀ ਲਾਸ਼
ਰਜਿੰਦਰਾ ਵਾਈਨ ਦੇ ਜੀ. ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਐਕਸਾਈਜ਼ ਈ. ਟੀ. ਓ. ਸੁਨੀਲ ਗੁਪਤਾ ਤੇ ਹੇਮਤ ਸ਼ਰਮਾ ਦੀ ਅਗਵਾਈ ਹੇਠ ਐਕਸਾਈਜ਼ ਇੰਸਪੈਕਟਰ ਅਵਤਾਰ ਸਿੰਘ, ਏ. ਐੱਸ. ਆਈ. ਕੁਲਦੀਪ ਸਿੰਘ, ਸਰਕਲ ਇੰਚਾਰਜ ਬਲਵਿੰਦਰ ਸਿੰਘ, ਸਾਹਿਬ ਸਿੰਘ, ਦਲਜੀਤ ਸਿੰਘ, ਅਸ਼ਵਨੀ ਸ਼ਰਮਾ, ਹੌਲਦਾਰ ਬਲਵਿੰਦਰ ਸਿੰਘ ਅਤੇ ਸਿਪਾਹੀ ਅਜੀਤ ਸਿੰਘ ’ਤੇ ਆਧਾਰਤ ਰੇਡ ਪਾਰਟੀ ਟੀਮ ਵੱਲੋਂ ਸਰਕਲ ਦੇ ਪਿੰਡਾਂ ਵਿਚ ਸਰਚ ਅਭਿਆਨ ਤੇਜ਼ ਕੀਤਾ ਹੋਇਆ ਸੀ ਕਿ ਕਿਸੇ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਟਰਪਈ ’ਚ ਕੁਝ ਲੋਕ ਸ਼ਰਾਬ ਦਾ ਗੈਰ ਕਾਨੂੰਨੀ ਧੰਦਾ ਕਰ ਰਹੇ ਹਨ, ਹੁਣੇ ਛਾਪੇਮਾਰੀ ਕੀਤੀ ਜਾਵੇ। ਇਸ ਸੂਚਨਾ ਤੋਂ ਬਾਅਦ ਛਾਪੇਮਾਰੀ ਕੀਤੀ ਗਈ, ਜਿਸ ’ਤੇ ਰੇਡ ਪਾਰਟੀ ਨੂੰ ਦੇਖ ਕੇ ਇਕ ਵਿਅਕਤੀ ਸ਼ਰਾਬ ਸੁੱਟ ਕੇ ਫ਼ਰਾਰ ਹੋ ਗਿਆ । ਇਸ ਦੌਰਾਨ ਚੈੱਕ ਕਰਨ ’ਤੇ ਲਿਫ਼ਾਫ਼ਿਆਂ ’ਚ ਬੰਦ 50 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਸਬੰਧ ਵਿਚ ਥਾਣਾ ਮਜੀਠਾ ਵਿਖੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਭਰ ਸਕੋਗੇ ਇਟਲੀ-ਕੈਨੇਡਾ ਲਈ ਉਡਾਣ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।