50 ਲੱਖ ਦੀ ਫਿਰੌਤੀ ਮੰਗਣ ਵਾਲੇ ਚਾਰ ਹਥਿਆਰਬੰਦ ਲੁਟੇਰੇ ਕਾਬੂ

05/08/2018 5:18:07 PM

ਤਰਨਤਾਰਨ (ਰਾਜੂ) : ਸੀ. ਆਈ. ਏ ਸਟਾਫ ਤਰਨਤਾਰਨ ਅਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਰੈਡੀਮੇਡ ਕੱਪੜਾ ਵਪਾਰੀ ਕੋਲੋ 50 ਲੱਖ ਦੀ ਫਿਰੌਤੀ ਮੰਗਣ ਵਾਲੇ ਅਤੇ ਲੁੱਟਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਚਾਰ ਵਿਅਕਤੀਆ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇਕ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਿਆ। ਜਾਣਕਾਰੀ ਮੁਤਾਬਕ ਫੜੇ ਗਏ ਦੋਸ਼ੀਆ ਪਾਸੋਂ 3 ਪਿਸਤੌਲ, 1 ਰਿਵਾਲਵਰ, 16 ਜਿੰਦਾ ਰੌਂਦ ਅਤੇ 2000 ਨਸ਼ੀਲੀਆ ਗੋਲੀਆ ਬਰਾਮਦ ਕੀਤੀ ਗਈਆ ਹਨ। 
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਐੱਸ. ਐੱਸ. ਪੀ ਦਰਸ਼ਨ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਤਰਨਤਾਰਨ ਦੇ ਹਰਵਿੰਦਰ ਸਿੰਘ ਪੁੱਤਰ ਭਾਨ ਸਿੰਘ ਵਾਸੀ ਤਰਨਤਾਰਨ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਧਮਕੀ ਦਿੱਤੀ ਸੀ ਕਿ ਜੇਕਰ 50 ਲੱਖ ਰੁਪਿਆ ਨਾ ਦਿੱਤਾ ਤਾਂ ਤੇਰੇ ਬੱਚੇ ਨੂੰ ਮਾਰ ਦੇਵਾਗੇ। ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਸ ਹਰਕਤ 'ਚ ਆਈ ਤੇ ਫਿਰੌਤੀ ਮੰਗਣ ਵਾਲਿਆਂ ਖਿਲਾਫ ਮੁਕੱਦਮਾ ਦਰਜ ਕਰਕੇ ਡੂੰਘਾਈ ਨਾਲ ਤਫਤੀਸ਼ ਸ਼ੁਰੂ ਕਰ ਦਿੱਤੀ। ਥਾਣਾ ਸਿਟੀ ਦੇ ਐੱਸ. ਐੱਚ. ਓ ਮਨਜਿੰਦਰ ਸਿੰਘ ਅਤੇ ਸੀ. ਆਈ. ਏ ਸਟਾਫ ਦੇ ਇੰਚਾਰਜ ਹਰੀਤ ਸ਼ਰਮਾਂ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਪਿੰਡ ਬਹਿਲਾ ਦੇ ਨਾਖਾ ਦੇ ਬਾਗਾਂ 'ਚ ਰੇਡ ਕਰਕੇ 4 ਵਿਅਕਤੀਆ ਨੂੰ ਗ੍ਰਿਫਤਾਰ ਕਰ ਲਿਆ। ਦੋਸ਼ੀਆਂ ਦੀ ਪਹਿਚਾਣ ਤਲਵਿੰਦਰ ਸਿੰਘ ਉਰਫ ਜੱਗੀ ਪੁੱਤਰ ਸੁਰਜੀਤ ਸਿੰਘ, ਨਿਸ਼ਾਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕਾਜੀਕੋਟ ਰੋਡ ਤਰਨਤਾਰਨ, ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਗਲੀ ਬੌਹੜੀ ਵਾਲੀ ਗਲੀ ਤਰਨਤਾਰਨ, ਕੁਲਦੀਪ ਸਿੰਘ ਪੁੱਤਰ ਵਨਿੰਦਰ ਸਿੰਘ ਵਾਸੀ ਮੁਹੱਲਾ ਫਤਿਹਚੱਕ ਤਰਨਤਾਰਨ ਵਜੋਂ ਹੋਈ ਹੈ ਜਦ ਕਿ ਪ੍ਰਿੰਸ ਵਾਸੀ ਨੂਰਦੀ ਬਜ਼ਾਰ ਤਰਨਤਾਰਨ ਜੋ ਕਿ ਭੱਜਣ 'ਚ ਕਾਮਯਾਬ ਹੋ ਗਿਆ। ਫੜ ਗਏ ਦੋਸ਼ੀਆ ਕੋਲੋਂ 3 ਪਿਸਤੌਲ, 1 ਰਿਵਾਲਵਰ, 16 ਜਿੰਦਾ ਰੌਂਦ ਅਤੇ 2000 ਨਸ਼ੀਲੀਆ ਗੋਲੀਆ ਬਰਾਮਦ ਕੀਤੀਆਂ ਗਈਆਂ ਹਨ। ਇਸ ਮੌਕੇ ਐੱਸ. ਪੀ. (ਡੀ) ਤਿਲਕ ਰਾਜ, ਐੱਸ. ਪੀ. (ਐੱਚ) ਗੁਰਨਾਮ ਸਿੰਘ, ਡੀ. ਐੱਸ. ਪੀ. (ਡੀ) ਅਸ਼ਵਨੀ ਕੁਮਾਰ ਅੱਤਰੀ ਹਾਜ਼ਰ ਸਨ।


Related News