ਭਾਰਤ-ਪਾਕਿ ਸਰਹੱਦ ਨੇੜਿਓਂ 2 ਪਿਸਤੌਲ, 2 ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ
Tuesday, Sep 22, 2026 - 11:18 AM (IST)
ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਪਿਸਤੌਲਾਂ, ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ ਕਰਨ ’ਚ ਸਫਲਤਾ ਪ੍ਰਾਪਤ ਹੋਈ ਹੈ, ਜਿਸ ਦੇ ਸਬੰਧ ’ਚ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਖਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ. ਨੂੰ ਇਕ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਡੱਲ ’ਚ ਸ਼ੇਰ ਸਿੰਘ ਪੁੱਤਰ ਜਸਵੰਤ ਸਿੰਘ ਦੇ ਖੇਤਾਂ ’ਚ ਤਿੰਨ ਪੀਲੇ ਰੰਗ ਦੇ ਪੈਕਟ ਸ਼ੱਕੀ ਹਾਲਾਤਾਂ ਦੌਰਾਨ ਡਿੱਗੇ ਹੋਏ ਹਨ, ਜਿਸ ’ਚ ਕੋਈ ਇਤਰਾਜ਼ਯੋਗ ਵਸਤੂ ਹੋਣ ਦੀ ਪੂਰੀ ਸੰਭਾਵਨਾ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਇਸ ਸੂਚਨਾ ਦੇ ਆਧਾਰ ’ਤੇ ਵਿਸ਼ੇਸ਼ ਟੀਮ ਦਾ ਗਠਨ ਕਰਦੇ ਹੋਏ ਬੀ. ਐੱਸ. ਐੱਫ. ਦੇ ਨਾਲ ਸਾਂਝਾ ਆਪ੍ਰੇਸ਼ਨ ਪਿੰਡ ਡੱਲ ਵਿਚ ਸ਼ੁਰੂ ਕੀਤਾ ਗਿਆ, ਜਿਸ ਦੌਰਾਨ ਖੇਤਾਂ ’ਚ ਡਿੱਗੇ ਹੋਏ ਤਿੰਨ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕਰਦੇ ਹੋਏ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ 2 ਜਿਗਾਣਾ ਪਿਸਤੌਲ, 2 ਖਾਲੀ ਮੈਗਜ਼ੀਨ ਅਤੇ 50 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
