500 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
Saturday, Feb 22, 2020 - 08:33 PM (IST)

ਤਰਨਤਾਰਨ, (ਰਮਨ)- ਜ਼ਿਲਾ ਤਰਨਤਾਰਨ ਦੀ ਪੱਟੀ ਸਿਟੀ ਪੁਲਸ ਵਲੋਂ ਇਕ ਨੌਜਵਾਨ ਨੂੰ 500 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਵਲੋਂ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਡੀ. ਐੱਸ. ਪੀ. ਪੱਟੀ ਕੰਵਲਪੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਖਵਿੰਦਰ ਸਿੰਘ ਇੰਚਾਰਜ ਪੀ. ਓ. ਸਟਾਫ ਵਲੋਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਟੀ. ਪੁਆਇੰਟ ਕੈਰੋਂ ਤੋਂ ਬਲਵਿੰਦਰ ਸਿੰਘ ਉਰਫ ਬੰਟੀ ਪੁੱਤਰ ਕਰਨੈਲ ਸਿੰਘ ਵਾਸੀ ਮਾਣਕਪੁਰ ਹਾਲ ਵਾਸੀ ਕਿਰਾਏਦਾਰ ਨਜ਼ਦੀਕ ਗਾਂਧੀ ਸੱਥ ਪੱਟੀ ਤੋਂ 500 ਗੋਲੀਆਂ ਨਸ਼ੇ ਵਾਲੀਆਂ ਬਰਾਮਦ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਥਾਣਾ ਪੱਟੀ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਪੁੱਛਗਿੱਛ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਪਿੰਡਾਂ ’ਚ ਨਸ਼ੇ ਵਾਲੇ ਪਦਾਰਥ ਸਪਲਾਈ ਕਰਦਾ ਸੀ।