ਸਰਹੱਦੀ ਪਿੰਡ ਡੱਲ ਤੋਂ 515 ਗ੍ਰਾਮ ਹੈਰੋਇਨ ਬਰਾਮਦ
Monday, Dec 16, 2024 - 11:10 AM (IST)
ਖਾਲੜਾ (ਚਾਨਣ)-ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦੇ ਪਿੰਡ ਡੱਲ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਹੋਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਤੇ ਖਾਲੜਾ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ ਅਤੇ ਇਸ ਦੌਰਾਨ 515 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਭੈਣ ਨੂੰ ਲੈਣ ਜਾ ਰਹੇ ਭਰਾ ਨੂੰ ਕਾਲ਼ ਨੇ ਪਾਇਆ ਘੇਰਾ, 24 ਸਾਲਾ ਨੌਜਵਾਨ ਦੀ ਰੂਹ ਕੰਬਾਊ ਮੌਤ
ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਦਾ ਪੈਕੇਟ ਦਿਲਬਾਗ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਡਲ ਦੇ ਖੇਤਾਂ ’ਚ ਡਿੱਗਾ ਪਿਆ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਖਾਲੜਾ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ-ਚੰਡੀਗੜ੍ਹ 'ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8