ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲੇ ਨੌਜਵਾਨ ਮਹਿਕਦੀਪ ਦੇ ਕੇਸ ’ਚ 6 ਗ੍ਰਿਫ਼ਤਾਰ
Tuesday, Oct 18, 2022 - 04:16 PM (IST)

ਤਰਨਤਾਰਨ/ਗੋਇੰਦਵਾਲ ਸਾਹਿਬ (ਰਮਨ, ਪੰਛੀ) - ਇਤਿਹਾਸਕ ਕਸਬਾ ਖਡੂਰ ਸਾਹਿਬ ’ਚ ਬੀਤੇ ਦਿਨ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਸੀ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਪੁਲਸ ਨੇ ਇਸ ਮਾਮਲੇ ਦੇ ਸਬੰਧ ’ਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਬਾਕੀਆਂ ਦੀ ਭਾਲ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ : ESI ਹਸਪਤਾਲ ਦੇ ਬਾਹਰ ਮਿਲਿਆ ਨਵਜਾਤ ਬੱਚੀ ਦਾ ਭਰੂਣ, ਸੜਕ ’ਤੇ ਸੁਟਣ ਵਾਲਾ ਕਲਯੁੱਗੀ ਪਿਤਾ ਗ੍ਰਿਫਤਾਰ
ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਨਿਵਾਸੀ ਖਡੂਰ ਸਾਹਿਬ ਨੇ ਦੱਸਿਆ ਕਿ ਉਸ ਦਾ ਬੇਟਾ ਮਹਿਕਦੀਪ ਸਿੰਘ ਤਰਨਤਾਰਨ ਵਿਖੇ ਆਈਲੈਟਸ ਦੀ ਪੜ੍ਹਾਈ ਲਈ ਘਰੋਂ ਗਿਆ ਸੀ। ਉਸਦੇ ਕੁਝ ਦੋਸਤ ਸੈਂਟਰ ’ਚ ਜਾਣ ਦੀ ਬਜਾਏ ਆਪਣੇ ਨਾਲ ਲੈ ਗਏ। ਦੇਰ ਸ਼ਾਮ ਤੱਕ ਘਰ ਨਾ ਪੁੱਜਣ ’ਤੇ ਪਰਿਵਾਰਕ ਮੈਂਬਰਾਂ ਵਲੋਂ ਜਦੋਂ ਮਹਿਕਦੀਪ ਦੀ ਭਾਲ ਕੀਤੀ ਗਈ ਤਾਂ ਉਹ ਨਹਿਰ ਕਿਨਾਰੇ ਬੇਹੋਸ਼ੀ ਹਾਲਤ ’ਚ ਮਿਲਿਆ। ਉਸ ਨੂੰ ਹਸਪਤਾਲ ਭਰਤੀ ਕਰਾਇਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ
ਪਿਤਾ ਜਤਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਕੁਝ ਵਿਅਕਤੀ ਜੋ ਚਿੱਟੇ ਦਾ ਧੰਦਾ ਕਰਦੇ ਹਨ, ਵਲੋਂ ਉਸ ਦੇ ਬੇਟੇ ਨੂੰ ਨਸ਼ਾ ਕਰਵਾਇਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ ਕਾਰਵਾਈ ਕਰਦੇ ਹੋਏ 14 ਮੁਲਜ਼ਮਾਂ ਜਿਨ੍ਹਾਂ ’ਚ ਯੋਧਬੀਰ ਸਿੰਘ, ਪ੍ਰਦੀਪ ਸਿੰਘ, ਜਗਦੀਪ ਸਿੰਘ, ਅਕਾਸ਼ਦੀਪ ਸਿੰਘ, ਬੰਬ, ਕੁਲਦੀਪ ਸਿੰਘ, ਦਲਬੀਰ ਸਿੰਘ, ਸ਼ਮਸ਼ੇਰ ਸਿੰਘ, ਸਤਨਾਮ ਸਿੰਘ, ਸੰਦੀਪ ਸਿੰਘ, ਰਵੀ ਸਿੰਘ, ਮੇਜਰ ਸਿੰਘ, ਵਿਜੇ ਸਿੰਘ, ਗੁਰਬਿੰਦਰ ਸਿੰਘ ਖ਼ਿਲਾਫ਼ ਧਾਰਾ 304 ਤਹਿਤ ਕੇਸ ਦਰਜ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ : ਬਠਿੰਡਾ ਮਗਰੋਂ ਗੁਰਦਾਸਪੁਰ ਦੇ ਇਸ ਕਸਬੇ ਦੀਆਂ ਹੱਦਾਂ ’ਤੇ ਲੱਗੇ ਨਸ਼ੇ ਸੰਬੰਧੀ ਬੋਰਡ, ਕਿਹਾ ਬਣਾਵਾਂਗੇ 'ਬੰਦੇ ਦਾ ਪੁੱਤ’
ਇਸ ਕੇਸ ਸਬੰਧੀ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀ. ਐੱਸ. ਪੀ. ਅਰੁਨ ਸ਼ਰਮਾ, ਐੱਸ. ਐੱਚ. ਓ. ਰਜਿੰਦਰ ਸਿੰਘ, ਚੌਕੀ ਇੰਚਾਰਜ ਜਤਿੰਦਰ ਸਿੰਘ ਵਲੋਂ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹੁਣ ਤੱਕ ਛੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਡੀ.ਐੱਸ.ਪੀ ਅਰੁਨ ਸ਼ਰਮਾ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਸਮੱਗਲਰਾਂ ਦੀ ਜਾਣਕਾਰੀ ਦੇਣ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 9864150005 ’ਤੇ ਸੰਪਰਕ ਕਰ ਸਕਦੇ ਹਨ।