ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ 6,450/- ਰੁਪਏ ਡਰੱਗ ਮਨੀ ਸਮੇਤ 6 ਗ੍ਰਿਫਤਾਰ

Tuesday, Aug 05, 2025 - 12:04 PM (IST)

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ 6,450/- ਰੁਪਏ ਡਰੱਗ ਮਨੀ ਸਮੇਤ 6 ਗ੍ਰਿਫਤਾਰ

ਗੁਰਦਾਸਪੁਰ (ਹਰਮਨ)- "ਯੁੱਧ ਨਸ਼ੇ ਦੇ ਵਿਰੁੱਧ" ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 68 ਗ੍ਰਾਮ ਹੈਰੋਇਨ, 44 ਨਸ਼ੀਲੀਆਂ ਗੋਲੀਆਂ ਅਤੇ 6,450/- ਰੁਪਏ ਡਰੱਗ ਮਨੀ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐਸੈਸਪੀ ਗੁਰਦਾਸਪੁਰ ਨੇ ਦੱਸਿਆ ਕਿ ਥਾਣਾ ਕਾਹਨੂੰਵਾਨ ਦੀ ਪੁਲਸ ਨੇ ਵਿਜੇ ਮਸੀਹ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕਾਲਜ ਦੇ ਪਹਿਲੇ ਦਿਨ ਹੀ ਨੌਜਵਾਨ ਨਾਲ ਵਾਪਰੀ ਵੱਡੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਇਸੇ ਤਰ੍ਹਾਂ ਥਾਣਾ ਧਾਰੀਵਾਲ ਦੀ ਪੁਲਸ ਨੇ ਸੰਦੀਪ ਸਿੰਘ ਉਰਫ ਸੰਨੀ ਨੂੰ ਮੋਟਰਸਾਈਕਲ ਨੰਬਰ ਪੀਬੀ06ਬੀਕੇ7547 ਸਮੇਤ ਕਾਬੂ ਕਰਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਘੁੰਮਣ ਕਲਾਂ ਦੀ ਪੁਲਸ ਨੇ ਬਲਕਾਰ ਸਿੰਘ ਨੂੰ 7 ਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ। ਥਾਣਾ ਕਲਾਨੌਰ ਦੀ ਪੁਲਸ ਨੇ ਸੁਖਜੀਤ ਸਿੰਘ ਨੂੰ 6 ਗ੍ਰਾਮ ਹੈਰੋਇਨ ਅਤੇ 1,850/- ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ। ਥਾਣਾ ਬਹਿਰਾਮਪੁਰ ਦੀ ਪੁਲਸ ਨੇ ਹੈਪੀ ਕੁਮਾਰ ਨੂੰ 44 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਥਾਣਾ ਸਿਟੀ ਗੁਰਦਾਸਪੁਰ ਵਿਖੇ ਸੋਨੂੰ ਕੁਮਾਰ ਨੂੰ 41 ਗ੍ਰਾਮ ਹੈਰੋਇਨ ਅਤੇ 4,600/- ਰੁਪਏ ਡਰੱਗ ਮਨੀ ਨਾਲ ਕਾਬੂ ਕੀਤਾ ਗਿਆ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮੇ ਦਰਜ ਕੀਤੇ ਗਏ ਹਨ। ਐਸਐਸਪੀ ਗੁਰਦਾਸਪੁਰ ਅਦਿੱਤਿਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਜਾਣਕਾਰੀ ਪੁਲਸ ਨੂੰ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਗੁਰਦਾਸਪੁਰ ਪੁਲਸ ਜ਼ਿਲ੍ਹੇ ਨੂੰ ਨਸ਼ਾ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਗਲਤ ਅਨਸਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News