ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 6.52 ਲੱਖ ਠੱਗੇ, ਕੇਸ ਦਰਜ

04/26/2024 5:56:20 PM

ਬਟਾਲਾ (ਸਾਹਿਲ)- ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 6 ਲੱਖ 52 ਹਜ਼ਾਰ ਠੱਗਣ ਵਾਲੀ ਔਰਤ ਖ਼ਿਲਾਫ਼ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੱਸ ਨੇ ਦੱਸਿਆ ਹੈ ਕਿ ਟਰੈਵਲ ਏਜੰਟ ਕੁਲਜੀਤ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਮੱਧੋਵਾਲ ਨੇ ਉਸ ਨੂੰ ਵਿਦੇਸ਼ ਪੁਰਤਗਾਲ ਵਰਕ ਪਰਮਿਟ ਵੀਜ਼ੇ ’ਤੇ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 6 ਲੱਖ 52 ਹਜ਼ਾਰ ਰੁਪਏ ਠੱਗੇ ਹਨ ਅਤੇ ਅਜਿਹਾ ਕਰਕੇ ਉਕਤ ਔਰਤ ਨੇ ਉਸ ਨਾਲ ਧੋਖਾਧੜੀ ਕੀਤੀ ਹੈ।

ਇਹ ਵੀ ਪੜ੍ਹੋ- ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ’ਤੇ ਛਿੜਿਆ ਵਿਵਾਦ, ਸੇਵਾਮੁਕਤ SSP ਦੇ ਪੁੱਤਰ ਨੇ ਦੋਸਤ ਦਾ ਗੋਲੀ ਮਾਰ ਕੀਤਾ ਕਤਲ

ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਦੀ ਡੀ.ਐੱਸ.ਪੀ.ਡੀ ਬਲਜਿੰਦਰ ਸਿੰਘ ਵਲੋਂ ਜਾਂਚ ਕੀਤੇ ਜਾਣ ਦੇ ਬਾਅਦ ਡੀ.ਐੱਸ.ਪੀ ਰਾਜੇਸ਼ ਕੱਕੜ ਨੇ ਕਾਰਵਾਈ ਕਰਦਿਆਂ ਥਾਣਾ ਰੰਗੜ ਨੰਗਲ ਵਿਖੇ ਧਾਰਾ 420 ਆਈ.ਪੀ.ਸੀ ਤਹਿਤ, 13 ਪੰਜਾਬ ਪ੍ਰੀਵੈਂਸ਼ਨ ਆਫ ਹਿਓਮਨ ਸਮਗਿਗ ਐਕਟ 2012 ਤਹਿਤ ਉਕਤ ਔਰਤ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News