ਕੇਂਦਰੀ ਜੇਲ੍ਹ ਅੰਦਰੋਂ ਬਰਾਮਦ ਹੋਏ 6 ਮੋਬਾਇਲ ਫੋਨ, 5 ਸਿਮਾਂ ਅਤੇ ਚਾਰਜਰ ਬਰਾਮਦ
Friday, Apr 14, 2023 - 12:24 PM (IST)
ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ (ਰਮਨ ਚਾਵਲਾ,ਪੰਛੀ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰੋਂ 6 ਮੋਬਾਇਲ ਫੋਨ, 5 ਸਿਮਾਂ ਅਤੇ 1 ਚਾਰਜ਼ਰ ਬਰਾਮਦ ਕਰਨ ਦੇ ਜੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਨਾਮਜ਼ਦ ਅਤੇ ਇਕ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਭਾਲ ਲਈ ਪ੍ਰਸ਼ਾਸਨ ਦੀ ਤਿੱਖੀ ਨਜ਼ਰ, ਬਿਆਸ ਰੇਲਵੇ ਸਟੇਸ਼ਨ ’ਤੇ ਲੱਗੇ ਪੋਸਟਰ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵਲੋਂ ਆਏ ਦਿਨ ਤਲਾਸ਼ੀ ਅਭਿਆਨ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਅਤੇ ਸੁਸ਼ੀਲ ਕੁਮਾਰ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ 6 ਮੋਬਾਇਲ ਫੋਨ, 5 ਸਿਮਾਂ ਅਤੇ 1 ਚਾਰਜ਼ਰ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਨੇ ਸਰਹੱਦੀ ਖ਼ੇਤਰਾਂ ਦੇ ਸਕੂਲਾਂ 'ਚ ਕੀਤੀ ਦੌਰਾ, ਕਿਹਾ- ਵੱਡੇ ਸੁਧਾਰਾਂ ਦੀ ਹੈ ਲੋੜ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਜਾਂਚ ਅਧਿਕਾਰੀ ਪ੍ਰੇਮ ਸਿੰਘ ਅਤੇ ਰਣਜੀਤ ਸਿੰਘ ਨੇ ਸਾਂਝੇ ਤੌਰ ਉੱਪਰ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਸਬੰਧੀ ਇਕ ਅਣਪਛਾਤੇ ਵਿਅਕਤੀ ਸਮੇਤ ਬਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਜੀਓਬਾਲਾ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਅਚਿੰਤ ਜ਼ਿਲ੍ਹਾ ਅੰਮ੍ਰਿਤਸਰ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।