ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਤੋਂ ਫਿਰ ਬਰਾਮਦ ਹੋਏ 6 ਮੋਬਾਇਲ ਅਤੇ ਹੋਰ ਸਾਮਾਨ, 3 ਨਾਮਜ਼ਦ

01/21/2023 2:28:49 PM

ਤਰਨਤਾਰਨ (ਰਮਨ)- ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ’ਚ ਮੋਬਾਇਲ ਫੋਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵਲੋਂ 6 ਮੋਬਾਇਲ ਫੋਨ, 1 ਜੁਗਾੜੂ ਚਾਰਜਰ, 3 ਅਡਾਪਟਰ, 4 ਡਾਟਾ ਕੇਬਲ, ਇਕ ਹੈੱਡਫੋਨ, 1 ਈਅਰ ਫੋਨ ਅਤੇ 5 ਮੋਬਾਇਲ ਸਿਮਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਬਿਆਸ ਨੇੜੇ ਗੈਂਗਸਟਰ ਅਤੇ ਪੁਲਸ ਵਿਚਾਲੇ ਮੁਕਾਬਲਾ, ਪੁਲਸ ਮੁਲਾਜ਼ਮ ਨੂੰ ਲੱਗੀ ਗੋਲੀ

ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਸਹਾਇਕ ਸੁਪਰਡੈਂਟ ਬਲਬੀਰ ਸਿੰਘ ਵਲੋਂ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ’ਚ ਦੱਸਿਆ ਗਿਆ ਹੈ ਕਿ 18 ਜਨਵਰੀ ਨੂੰ ਦੁਪਹਿਰ 12 ਵਜੇ ਜਦੋਂ ਜੇਲ੍ਹ ’ਚ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ ਉਸ ਦੌਰਾਨ ਜੇਲ੍ਹ ’ਚ ਬੰਦ ਸੰਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਬੱਸੀਆਂ ਜ਼ਿਲ੍ਹਾ ਲੁਧਿਆਣਾ, ਸੁਦੇਸ਼ ਸਿੰਘ ਪੁੱਤਰ ਹਜ਼ਾਰਾ ਰਾਮ ਵਾਸੀ ਅੰਮ੍ਰਿਤਸਰ ਅਤੇ ਸੁਖਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨੌਰੰਗਾਬਾਦ ਜ਼ਿਲਾ ਤਰਨਤਾਰਨ ਪਾਸੋਂ 6 ਮੋਬਾਇਲ ਫੋਨ, 1 ਜੁਗਾੜੂ ਚਾਰਜਰ, 3 ਅਡਾਪਟਰ, 4 ਡਾਟਾ ਕੇਬਲ, ਇਕ ਹੈਡਫੋਨ, 1 ਈਅਰ ਫੋਨ ਅਤੇ 5 ਮੋਬਾਇਲ ਸਿਮਾਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 6 ਮਹੀਨੇ ਦੇ ਪੁੱਤ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਬਲਬੀਰ ਸਿੰਘ ਦੇ ਬਿਆਨਾਂ ਉੱਪਰ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


  


Anuradha

Content Editor

Related News