ਕੈਦੀ ਦੀ ਝੜਪ ਮਗਰੋਂ ਜੇਲ੍ਹ ’ਚੋਂ ਤਲਾਸ਼ੀ ਦੌਰਾਨ 6 ਮੋਬਾਈਲ ਹੋਰ ਲੱਭੇ
Tuesday, Sep 24, 2024 - 12:12 PM (IST)
ਗੁਰਦਾਸਪੁਰ (ਵਿਨੋਦ)- ਬੀਤੇ ਦਿਨ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਦੀ ਬੈਰਕ ਨੰਬਰ-3 ਦੇ ਕੈਦੀਆਂ ’ਚ ਝੜਪ ਮਾਮੂਲੀ ਹੋਈ ਸੀ, ਜਿਸ ’ਤੇ ਤੁਰੰਤ ਕਾਬੂ ਪਾ ਲਿਆ ਗਿਆ ਸੀ। ਇਸ ਦੌਰਾਨ ਜੇਲ੍ਹ ਪੁਲਸ ਵੱਲੋਂ ਜੇਲ੍ਹ ਅੰਦਰੋਂ ਬਰਾਮਦ ਕੀਤੇ ਗਏ ਮੋਬਾਈਲ ਨੂੰ ਲੈ ਕੇ ਹੀ ਕੈਦੀਆਂ ’ਚ ਝੜਪ ਹੋਈ ਸੀ ਅਤੇ ਕੈਦੀ ਇਕ-ਦੂਜੇ ’ਤੇ ਮੋਬਾਈਲ ਫੜਾਉਣ ਦੇ ਦੋਸ਼ ਲਗਾ ਰਹੇ ਸਨ। ਬਾਅਦ ’ਚ ਕੈਦੀਆਂ ਨੂੰ ਵੱਖ-ਵੱਖ ਬੈਰਕਾਂ ’ਚ ਬੰਦ ਕਰ ਕੇ ਜ਼ਿਲ੍ਹਾ ਗੁਰਦਾਸਪੁਰ ਅਤੇ ਜੇਲ੍ਹ ਪੁਲਸ ਨੇ ਮਾਮਲਾ ਸ਼ਾਂਤ ਕੀਤਾ ਸੀ ਪਰ ਜੇਲ੍ਹ ਅਧਿਕਾਰੀਆਂ ਨੇ ਮਾਮਲੇ ਨੂੰ ਮਾਮੂਲੀ ਕਹਿ ਕੇ ਕਿਸੇ ਦੇ ਖਿਲਾਫ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤ ਨਹੀਂ ਕੀਤੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਇਸ ਝੜਪ ਤੋਂ ਬਾਅਦ ਪੁਲਸ ਅਤੇ ਜੇਲ੍ਹ ਪੁਲਸ ਵੱਲੋਂ ਕੀਤੀ ਗਈ ਸਾਂਝੀ ਤਲਾਸ਼ੀ ਦੌਰਾਨ 6 ਮੋਬਾਈਲ ਫੋਨ ਹੋਰ ਬਰਾਮਦ ਕੀਤੇ ਹਨ, ਜਿਨ੍ਹਾਂ ’ਚੋਂ ਕੁਝ ਜ਼ਮੀਨ ’ਚ ਵੀ ਦਬਾਏ ਹੋਏ ਸਨ। ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਸ ਵੱਲੋਂ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8