ਨੌਜਵਾਨ ''ਤੇ ਦਸਤੀ ਹਥਿਆਰਾਂ ਨਾਲ ਹਮਲਾ ਕਰਨ ਵਾਲੇ 6 ਵਿਅਕਤੀ ਨਾਮਜ਼ਦ
Saturday, Aug 17, 2024 - 12:29 PM (IST)
ਗੁਰਦਾਸਪੁਰ (ਹੇਮੰਤ) - ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਇਕ ਨੌਜਵਾਨ 'ਤੇ ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਐੱਸ.ਆਈ. ਸੁਰਜਨ ਸਿੰਘ ਨੇ ਦੱਸਿਆ ਕਿ ਤੇਜ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮੌਚਪੁਰ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ 26 ਜੁਲਾਈ 2024 ਨੂੰ ਉਹ ਆਪਣੇ ਘਰ ਮੌਜੂਦ ਸੀ ਅਤੇ ਰਾਤ ਸਾਢੇ 9 ਵਜੇ ਦੋਸ਼ੀ ਕਿੰਦਰ ਸਿੰਘ ਗਲੀ ਵਿੱਚ ਉਸ ਦੇ ਪਿਤਾ ਰਣਜੀਤ ਸਿੰਘ ਨਾਲ ਗਾਲੀ-ਗਲੋਚ ਕਰ ਰਿਹਾ ਸੀ।
ਇਹ ਵੀ ਪੜ੍ਹੋ- ਗੁਰਦੁਆਰ ਸਾਹਿਬ ਅੰਦਰ ਵਿਅਕਤੀ ਨੇ ਸੇਵਾਦਾਰ ਨਾਲ ਕੀਤੀ ਬਦਸਲੂਕੀ, CCTV ਤਸਵੀਰਾਂ ਨੇ ਮਚਾਈ ਤਰਥੱਲੀ
ਰੌਲਾ ਸੁਣ ਕੇ ਜਦੋਂ ਉਹ ਬਾਹਰ ਆਇਆ ਤਾਂ ਦੋਸ਼ੀਆਂ ਅਮਰੀਕ ਕੌਰ ਪਤਨੀ ਸਾਬਾ ਸਿੰਘ, ਪ੍ਰੇਮ ਸਿੰਘ ਪੁੱਤਰ ਮੁਨਸ਼ਾ ਸਿੰਘ, ਕਿੰਦਰ ਸਿੰਘ, ਬੱਲੀ ਉਰਫ਼ ਮਾਨ ਪੁੱਤਰ ਸਾਬ ਸਿੰਘ, ਅਮਰੀਕ ਸਿੰਘ, ਬਲਜੀਤ ਸਿੰਘ ਪੁੱਤਰਾਣ ਪ੍ਰੇਮ ਸਿੰਘ ਸਾਰੇ ਵਾਸੀ ਮੌਚਪੁਰ ਨੇ ਉਸ 'ਤੇ ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜਦੋਂ ਉਸ ਦਾ ਭਰਾ ਗੁਰਮੁਖ ਸਿੰਘ ਉਸ ਨੂੰ ਛੁਡਾਉਣ ਲਈ ਅੱਗੇ ਆਇਆ ਤਾਂ ਦੋਸ਼ੀਆਂ ਨੇ ਉਸ ਨੂੰ ਵੀ ਜ਼ਖਮੀ ਕਰ ਦਿੱਤਾ। ਉਸ ਨੇ ਰੌਲਾ ਪਾਇਆ ਤਾਂ ਉਕਤ ਦੋਸ਼ੀ ਉਥੋਂ ਭੱਜ ਗਏ।
ਇਹ ਵੀ ਪੜ੍ਹੋ- ਘਰ ਦੀ ਗੁਰਬਤ ਦੂਰ ਕਰਨ ਵਿਦੇਸ਼ ਗਏ ਵਿਅਕਤੀ ਨਾਲ ਵਾਪਰਿਆ ਭਾਣਾ, ਲਾਸ਼ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8