ਸੇਵਾ ਕਰਕੇ ਘਰ ਪਰਤ ਰਹੇ 2 ਦੋਸਤਾਂ ਦੇ ਪਿੱਛੇ ਪੈ ਗਏ 6 ਲੁਟੇਰੇ, ਪਿਸਤੌਲ ਦੀ ਨੋਕ ਦੇ ਖੋਹਿਆ ਮੋਟਰਸਾਈਕਲ

Friday, Aug 07, 2026 - 11:54 AM (IST)

ਸੇਵਾ ਕਰਕੇ ਘਰ ਪਰਤ ਰਹੇ 2 ਦੋਸਤਾਂ ਦੇ ਪਿੱਛੇ ਪੈ ਗਏ 6 ਲੁਟੇਰੇ, ਪਿਸਤੌਲ ਦੀ ਨੋਕ ਦੇ ਖੋਹਿਆ ਮੋਟਰਸਾਈਕਲ

ਤਰਨਤਾਰਨ (ਰਮਨ)- ਸ਼ਹਿਰ ਵਿਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਸੇਵਾ ਕਰਕੇ ਵਾਪਸ ਘਰ ਪਰਤ ਰਹੇ ਦੋ ਵਿਅਕਤੀਆਂ ਨੂੰ ਗੋਇੰਦਵਾਲ ਬਾਈਪਾਸ ਵਿਖੇ 6 ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ਉਪਰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਮੋਟਰਸਾਈਕਲ ਖੋਹ ਫਰਾਰ ਹੋ ਗਏ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 6 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ- ਲੁਟੇਰਿਆਂ ਨੂੰ ਨਾ ਆਇਆ ਤਰਸ, ਪਹਿਲਾਂ ਨੌਜਵਾਨ ਦੀ ਕਿਰਪਾਨ ਨਾਲ ਤੋੜੀ ਗੋਡੇ ਦੀ ਚੱਪਣੀ, ਫਿਰ 900 ਰੁਪਏ ਤੇ...

ਅਵਤਾਰ ਕੁਮਾਰ ਪੁੱਤਰ ਗੋਪਾਲ ਦਾਸ ਵਾਸੀ ਮੁੰਡਾ ਪਿੰਡ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 18 ਜੁਲਾਈ ਨੂੰ ਜਦੋਂ ਉਹ ਆਪਣੇ ਦੋਸਤ ਤਜਿੰਦਰ ਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੁੰਡਾ ਪਿੰਡ ਸਣੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੇਵਾ ਕਰਕੇ ਆਪਣੇ ਘਰ ਨੂੰ ਵਾਪਸ ਆ ਰਹੇ ਸਨ ਤਾਂ ਕਰੀਬ ਤੜਕ ਸਾਰ ਤਿੰਨ ਵਜੇ ਗੋਇੰਦਵਾਲ ਬਾਈਪਾਸ ਤਰਨਤਾਰਨ ਓਵਰ ਬ੍ਰਿਜ ਨੂੰ ਜਦੋਂ ਉਹ ਪਾਰ ਕਰ ਰਹੇ ਸਨ ਤਾਂ ਅਗਲੇ ਪਾਸਿਓਂ ਬਿਨਾਂ ਨੰਬਰੀ ਦੋ ਮੋਟਰਸਾਈਕਲਾਂ ਉਪਰ ਛੇ ਅਣਪਛਾਤੇ ਲੁਟੇਰੇ ਆ ਗਏ, ਜਿਨ੍ਹਾਂ ਵੱਲੋਂ ਉਨ੍ਹਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰਦੇ ਹੋਏ ਉਨ੍ਹਾਂ ਨੂੰ ਰੋਕ ਲਿਆ ਗਿਆ ਅਤੇ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ ਗਈ, ਜਦੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਇਕ ਲੁਟੇਰੇ ਵੱਲੋਂ ਪਿਸਤੌਲ ਦੀ ਨੋਕ ਉਪਰ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੰਦੇ ਹੋਏ ਮੋਟਰਸਾਈਕਲ ਖੋਹ ਫਰਾਰ ਹੋ ਗਏ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਅਵਤਾਰ ਕੁਮਾਰ ਦੇ ਬਿਆਨਾਂ ਹੇਠ 6 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News