1.8 ਕਰੋੜ ਦੀ ਹੈਰੋਇਨ ਸਮੇਤ 6 ਤਸਕਰ ਕਾਬੂ

06/26/2019 12:13:49 AM

ਤਰਨਤਾਰਨ (ਰਾਜੂ)— ਜ਼ਿਲ੍ਹਾ ਪੁਲਸ ਮੁਖੀ ਕੁਲਦੀਪ ਸਿੰਘ ਚਾਹਲ ਵਲੋਂ ਨਸ਼ਾ ਸਮੱਗਲਰਾਂ ਵਿਰੁੱਧ ਚਲਾਈ ਹੋਈ ਸਪੈਸ਼ਲ ਮੁਹਿੰਮ ਤਹਿਤ ਜ਼ਿਲਾ ਪੁਲਸ ਨੇ 360 ਗ੍ਰਾਮ ਹੈਰੋਇਨ ਅਤੇ 70 ਹਜ਼ਾਰ ਦੀ ਭਾਰਤੀ ਕਰੰਸੀ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 1.8 ਕਰੋੜ ਬਣਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਆਈ) ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਤਰਨਤਾਰਨ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਕੱਕਾ ਕੰਡਿਆਲਾ ਕੋਲ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਆਪਣਾ ਨਾਂ ਪ੍ਰਭਜੀਤ ਸਿੰਘ ਉਰਫ ਪ੍ਰਭਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਠੱਠਾ ਅਤੇ ਮਨਜਿੰਦਰ ਸਿੰਘ ਉਰਫ ਸਾਹਬਾ ਪੁੱਤਰ ਜੋਗਿੰਦਰ ਸਿੰਘ ਵਾਸੀ ਸਰਹਾਲੀ ਕਲਾਂ ਦੱਸਿਆ। ਤਲਾਸ਼ੀ ਲੈਣ 'ਤੇ ਪ੍ਰਭਜੀਤ ਸਿੰਘ ਕੋਲੋਂ 160 ਗ੍ਰਾਮ ਹੈਰੋਇਨ ਬਰਾਮਦ ਹੋਈ ਜਦਕਿ ਮਨਜਿੰਦਰ ਸਿੰਘ ਦੇ ਕੋਲੋਂ 70 ਹਜ਼ਾਰ ਰੁਪਏ ਭਾਰਤੀ ਕਰੰਸੀ ਅਤੇ 99 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਸਬ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦੋ ਵਿਅਕਤੀਆਂ ਅਸ਼ੋਕ ਕੁਮਾਰ ਪੁੱਤਰ ਮੰਗਲ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀਆਨ ਚੂੰਘ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ ਅਸ਼ੋਕ ਕੁਮਾਰ ਕੋਲੋਂ 25 ਗ੍ਰਾਮ ਹੈਰੋਇਨ ਅਤੇ ਲਵਪ੍ਰੀਤ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਗਸ਼ਤ ਦੌਰਾਨ ਰਜਿੰਦਰ ਸਿੰਘ ਉਰਫ ਸੋਨੂੰ ਪੁੱਤਰ ਅਮਰਜੀਤ ਸਿੰਘ ਵਾਸੀ ਚੋਹਲਾ ਸਾਹਿਬ ਨੂੰ 46 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਜਦਕਿ ਥਾਣਾ ਵਲਟੋਹਾ ਦੇ ਏ.ਐੱਸ.ਆਈ. ਸਾਹਿਬ ਸਿੰਘ ਨੇ ਗਸ਼ਤ ਦੌਰਾਨ ਕੰਵਲਜੀਤ ਸਿੰਘ ਉਰਫ ਕੰਵਲ ਪੁੱਤਰ ਸੁਖਦੇਵ ਸਿੰਘ ਵਾਸੀ ਅਲਗੋਂ ਕੋਠੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਐੱਸ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।


KamalJeet Singh

Content Editor

Related News