ਨਸ਼ੀਲੀਆਂ ਗੋਲੀਆਂ ਸਮੇਤ 6 ਮੁਲਜ਼ਮ ਅੜਿੱਕੇ

Tuesday, Nov 24, 2026 - 04:01 PM (IST)

ਨਸ਼ੀਲੀਆਂ ਗੋਲੀਆਂ ਸਮੇਤ 6 ਮੁਲਜ਼ਮ ਅੜਿੱਕੇ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼, ਬਾਬਾ)-ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਸ ਨੇ 70 ਨਸ਼ੀਲੀਆਂ ਗੋਲੀਆਂ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਘਨਸ਼ਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਹਰਚੋਵਾਲ ਤੋਂ ਸੁਖਵਿੰਦਰ ਸਿੰਘ ਅਤੇ ਬਲਜੀਤ ਸਿੰਘ ਵਾਸੀਆਨ ਕੀੜੀ ਅਫ਼ਗਾਨਾ ਨੂੰ 45 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਇਨ੍ਹਾਂ ਦੀ ਨਿਸ਼ਾਨਦੇਹੀ ’ਤੇ ਇਨ੍ਹਾਂ ਦੇ ਤਿੰਨ ਹੋਰ ਸਾਥੀਆਂ ਸੁਖਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਅਤੇ ਅੱਤਰ ਮਸੀਹ ਵਾਸੀਆਨ ਕੀੜੀ ਅਫ਼ਗਾਨਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਏ. ਐੱਸ. ਆਈ. ਚਰਨਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੁਖਦੇਵ ਸਿੰਘ ਵਾਸੀ ਚੀਮਾ ਖੁੱਡੀ ਨੂੰ 25 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shivani Bassan

Content Editor

Related News