ਪੰਜਾਬ ਪੁਲਸ ਨੂੰ ਮਿਲੀ ਸਫ਼ਲਤਾ, 10 ਵਿਦੇਸ਼ੀ ਹਥਿਆਰਾਂ ਸਮੇਤ 6 ਨੌਜਵਾਨ ਕਾਬੂ, ਇਕ ਲੜ ਚੁੱਕਾ ਸਰਪੰਚੀ ਦੀ ਚੋਣ
Friday, Nov 22, 2024 - 06:36 PM (IST)
ਅੰਮ੍ਰਿਤਸਰ : ਅੰਮ੍ਰਿਤਸਰ 'ਚ ਲੁੱਟ ਤੇ ਅਪਰਾਧ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਅੰਮ੍ਰਿਤਸਰ ਪੁਲਸ ਵੱਲੋਂ ਨਾਕੇਬੰਦੀਆਂ ਕਰਕੇ ਸਖ਼ਤੀ ਨਾਲ ਕਾਰਵਾਈਆਂ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਅੰਮ੍ਰਿਤਸਰ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਕੁਝ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਮੁਤਾਬਕ 06 ਨੌਜਵਾਨਾਂ ਬਟਾਲੇ ਦੇ ਹਨ ਅਤੇ ਇਕ ਨੌਜਵਾਨ ਅੰਮ੍ਰਿਤਸਰ ਦਿਹਾਤੀ ਇਲਾਕੇ ਦਾ ਰਹਿਣ ਵਾਲਾ ਹੈ। ਇਨ੍ਹਾਂ ਨੌਜਵਾਨਾਂ 'ਚੋਂ ਇਕ ਨੇ ਸਰਪੰਚੀ ਦੀ ਚੋਣ ਵੀ ਲੜੀ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਾਜ਼ਮਾਂ ਕੋਲੋਂ 10 ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ। ਪੁਲਸ ਨੇ ਦੱਸਿਆ ਕਿ ਇਨ੍ਹਾਂ 'ਚੋਂ ਕੁਝ ਹਥਿਆਰ ਕ੍ਰੋਸ ਬਾਰਡਰ ਦੇ ਜ਼ਰੀਏ ਭਾਰਤ ਪਹੁੰਚੇ ਹਨ ਅਤੇ ਇਸ 'ਚ ਜ਼ਿਆਦਾਤਰ ਨੌਜਵਾਨ ਬਟਾਲੇ ਨਾਲ ਸੰਬੰਧਿਤ ਅਤੇ ਇਕ ਨੌਜਵਾਨ ਅੰਮ੍ਰਿਤਸਰ ਦਿਹਾਤੀ ਇਲਾਕੇ ਦਾ ਰਹਿਣ ਵਾਲਾ ਹੈ। ਪੁਲਸ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਚੋਂ ਇਕ ਮੁਲਜ਼ਮ ਨੇ ਸਰਪੰਚੀ ਦੀ ਚੋਣ ਵੀ ਲੜੀ ਹੈ। ਫਿਲਹਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਪਾਕਿਸਤਾਨ 'ਚ ਕਿਸ ਨਾਲ ਲਿੰਕ ਹਨ। ਪੁਲਸ ਜਲਦ ਹੀ ਰਹਿੰਦੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਵੇਗੀ।
ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8