ਗੁਰਦਾਸਪੁਰ ''ਚ 60 ਤੋਂ ਵੱਧ ਨਾਜਾਇਜ਼ ਝੁੱਗੀਆਂ ਨੂੰ ਤੋੜਿਆ
Friday, Oct 24, 2025 - 11:24 AM (IST)
ਗੁਰਦਾਸਪੁਰ (ਵਿਨੋਦ)-ਸਥਾਨਕ ਅਨਾਜ ਮੰਡੀ ਤੇ ਸ਼ਬਜੀ ਮੰਡੀ ਕੰਪਲੈਕਸ ’ਚ ਪ੍ਰਵਾਸੀਆਂ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਕੇ ਸਥਾਪਤ ਕੀਤੀਆਂ ਗਈਆਂ ਝੁੱਗੀਆਂ ’ਚ ਰਹਿਣ ਵਾਲੇ ਲੋਕਾਂ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਘਟਨਾ ਦੇ ਬਾਅਦ ਮਾਰਕੀਟ ਕਮੇਟੀ ਗੁਰਦਾਸਪੁਰ ਵੱਲੋਂ ਇਕ ਵੱਡਾ ਅਭਿਆਨ ਚਲਾਇਆ ਗਿਆ। ਇਸ ਸਬੰਧੀ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਣ ਨੇ ਦੱਸਿਆ ਕਿ ਅਗਸਤ ਦੇ ਹੜ੍ਹਾਂ ਦੌਰਾਨ ਕੁਝ ਪ੍ਰਵਾਸੀਆਂ ਨੇ ਅਨਾਜ ਅਤੇ ਸਬਜ਼ੀ ਮੰਡੀ ਕੰਪਲੈਕਸ ਵਿਚ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰ ਲਿਆ ਸੀ ਅਤੇ ਹੜ੍ਹ ਦੀ ਹਮਦਰਦੀ ਦਾ ਫਾਇਦਾ ਉਠਾਉਂਦੇ ਹੋਏ ਝੌਂਪੜੀਆਂ ਬਣਾਈਆਂ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਕੁਝ ਸਮੇਂ ਤੋਂ ਲੋਕ ਸ਼ਿਕਾਇਤ ਕਰ ਰਹੇ ਸਨ ਕਿ ਇਹ ਲੋਕ ਇਲਾਕੇ ਵਿਚ ਚੋਰੀਆਂ ਅਤੇ ਹੋਰ ਅਪਰਾਧ ਕਰ ਰਹੇ ਹਨ। ਜਦੋਂ ਕੱਲ੍ਹ ਚੋਰਾਂ ਦੀ ਪਛਾਣ ਹੋਣ ਤੋਂ ਬਾਅਦ ਝੁੱਗੀਆਂ ਵਿਚ ਰਹਿਣ ਵਾਲੇ ਦੋ ਮੁਲਜ਼ਮਾਂ ਨੂੰ ਫੜ ਲਿਆ ਗਿਆ, ਤਾਂ ਉੱਥੇ ਰਹਿਣ ਵਾਲੀਆਂ ਔਰਤਾਂ ਨੇ ਰੌਲਾ ਪਾਇਆ, ਉਨ੍ਹਾਂ ਨੂੰ ਆਜ਼ਾਦ ਕਰ ਦਿੱਤਾ ਅਤੇ ਭਜਾ ਦਿੱਤਾ।
ਇਹ ਵੀ ਪੜ੍ਹੋ- ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ
ਇਕ ਮੁਲਜ਼ਮ ਚੋਰੀ ਦੇ ਦੋਸ਼ ਵਿਚ ਲਗਭਗ ਇਕ ਮਹੀਨਾ ਜੇਲ੍ਹ ਬਿਤਾਉਣ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਹੋ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਮਾਰਕੀਟ ਕਮੇਟੀ ਦੇ ਸੈਕਟਰੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ, ਜਿੱਥੇ ਸਾਰੀਆਂ ਮੌਜੂਦਾ ਝੁੱਗੀਆਂ ਢਾਹ ਦਿੱਤੀਆਂ ਗਈਆਂ ਅਤੇ ਝੁੱਗੀਆਂ-ਝੌਂਪੜੀਆਂ ਵਾਲਿਆਂ ਨੂੰ ਭਜਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਗਏ ਹਨ ਕਿ ਭਵਿੱਖ ਵਿੱਚ ਕੋਈ ਵੀ ਅਨਾਜ ਅਤੇ ਸਬਜ਼ੀ ਮੰਡੀ ਦੇ ਕੰਪਲੈਕਸ ’ਤੇ ਗੈਰ-ਕਾਨੂੰਨੀ ਕਬਜ਼ਾ ਨਾ ਕਰੇ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
