ਗੁਰਦਾਸਪੁਰ ''ਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਦੇ ਰਹੇ ਮਿਆਰੀ ਸਿਹਤ ਸੇਵਾਵਾਂ: ਚੇਅਰਮੈਨ ਰਮਨ ਬਹਿਲ
Tuesday, Aug 20, 2024 - 04:13 PM (IST)

ਗੁਰਦਾਸਪੁਰ (ਵਿਨੋਦ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹ ਕੇ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਮੇਂ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ 'ਚ ਅਗਸਤ 2022 ਤੋਂ ਜੁਲਾਈ 2024 ਤੱਕ 1241252 ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਕਰਵਾਇਆ ਹੈ ਅਤੇ ਇਸ ਦੇ ਨਾਲ 966833 ਮਰੀਜ਼ਾਂ ਦੇ ਕੀਤੇ ਗਏ ਮੁਫ਼ਤ ਟੈੱਸਟ ਕੀਤੇ ਗਏ ਹਨ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ
ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਪਹਿਲਾਂ 15 ਅਗਸਤ 2022 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਸਾਣੀਆਂ ਅਤੇ ਭੋਪੁਰ ਸੈਦਾਂ ਪਿੰਡਾਂ ਵਿੱਚ ਦੋ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਸਮੇਂ ਜ਼ਿਲ੍ਹੇ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ।
ਇਹ ਵੀ ਪੜ੍ਹੋ- ਬੱਚਿਆਂ ਦੀ ਲੜਾਈ 'ਚ ਵਰ੍ਹਇਆ ਗੋਲੀਆਂ ਦਾ ਮੀਂਹ
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਜਿੱਥੇ ਲੋਕਾਂ ਨੂੰ ਘਰਾਂ ਨੇੜੇ ਇਲਾਜ ਦੀ ਸਹੂਲਤ ਦਿੱਤੀ ਹੈ, ਉੱਥੇ ਹੀ ਮਰੀਜ਼ਾਂ ਦੀ ਬਿਮਾਰੀ ਦੇ ਇਲਾਜ ਦਾ ਪੂਰਾ ਰਿਕਾਰਡ ਮੈਨਟੇਨ ਕੀਤਾ ਹੈ, ਜੋ ਪਹਿਲਾਂ ਕਦੇ ਨਹੀਂ ਕੀਤਾ ਗਿਆ, ਇਸ ਨਾਲ ਬਿਮਾਰੀਆਂ ਦਾ ਹੋਰ ਬਿਹਤਰ ਢੰਗ ਨਾਲ ਇਲਾਜ ਹੋ ਸਕੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ’ਚ ਕੁੱਲ 48 ਕਿਸਮ ਦੇ ਡਾਇਗਨੌਸਟਿਕ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਕੁੱਲ 178 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ
ਆਮ ਆਦਮੀ ਕਲੀਨਿਕ ’ਚ ਇਲਾਜ ਕਰਵਾਉਣ ਆਏ ਮਰੀਜ਼ਾਂ ਦਾ ਕਹਿਣਾ ਹੈ ਕਿ ਇਹ ਕਲੀਨਿਕ ਖੁੱਲਣ ਨਾਲ ਹਸਪਤਾਲਾਂ ਦੀਆਂ ਲੰਮੀਆਂ ਉਡੀਕ ਲਾਈਨਾਂ ਤੋਂ ਛੁਟਕਾਰਾ ਮਿਲਿਆ ਹੈ ਤੇ ਹੁਣ ਕਲੀਨਿਕ ’ਚ ਨਾਲੋਂ ਨਾਲ ਇਲਾਜ ਦੀਆਂ ਮਿਆਰੀ ਸਹੂਲਤਾਂ ਮਿਲ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8