ਦੁਬਈ ਤੋਂ ਆਏ ਯਾਤਰੀ ਕੋਲੋਂ 67 ਲੱਖ ਦਾ ਸੋਨਾ ਜ਼ਬਤ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ

12/30/2023 1:08:24 PM

ਅੰਮ੍ਰਿਤਸਰ (ਨੀਰਜ)- ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਆਏ ਇਕ ਯਾਤਰੀ ਕੋਲੋਂ 67 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਕਸਟਮ ਵਿਭਾਗ ਦੇ ਐਂਟੀ ਸਮਗਲਿੰਗ ਵਿੰਗ ਨੂੰ ਸੂਚਨਾ ਮਿਲੀ ਸੀ ਕਿ ਦੁਬਈ ਤੋਂ ਆ ਰਹੀ ਫਲਾਈਟ ਵਿਚ ਸੋਨੇ ਦੀ ਸਮੱਗਲਿੰਗ ਲਈ ਸੋਨਾ ਲਿਆਂਦਾ ਜਾ ਰਿਹਾ ਹੈ, ਜਿਸ ਤੋਂ ਬਾਅਦ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਅਤੇ ਇਕ ਯਾਤਰੀ, ਜਿਸ ਨੇ ਸੋਨੇ ਨੂੰ ਪੇਸਟ ਫੋਮ ਬਣਾ ਕੇ ਆਪਣੀਆਂ ਜੁਰਾਬਾਂ ਵਿਚ ਲੁਕਾਇਆ ਹੋਇਆ ਸੀ। ਵਿਭਾਗ ਦੇ ਹੱਥੀ ਚੜ੍ਹ ਗਿਆ ਅਤੇ ਵਿਭਾਗ ਨੇ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਅਨੁਸਾਰ ਯਾਤਰੀ ਨੇ ਸੋਨਾ ਕਿਸ ਨੂੰ ਦੇਣਾ ਸੀ ਅਤੇ ਕਿਵੇਂ ਦੇਣਾ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

Shivani Bassan

This news is Content Editor Shivani Bassan