ਅਜਨਾਲਾ ਸ਼ਹਿਰ ’ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ 68 ਲੱਖ ਰੁਪਏ ਕੀਤੇ ਜਾਰੀ: ਮੰਤਰੀ ਧਾਲੀਵਾਲ
Saturday, Nov 16, 2024 - 01:40 PM (IST)

ਅਜਨਾਲਾ(ਨਿਰਵੈਲ/ਬਾਠ)- ਅਜਨਾਲਾ ਸ਼ਹਿਰ ਵਿਚ ਸੁਰੱਖਿਆ ਨੂੰ ਲੈ ਕੇ ਲਗਾਏ ਜਾਣ ਵਾਲੇ ਸੀ. ਸੀ. ਟੀ. ਵੀ. ਕੈਮਰਿਆਂ ਲਈ ਪੰਜਾਬ ਸਰਕਾਰ ਵੱਲੋਂ 68.22 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਨ੍ਹਾਂ ਦਾ ਟੈਂਡਰ ਲਗਾ ਦਿੱਤਾ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਰਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਉਨ੍ਹਾਂ ਦੀ ਬਦੌਲਤ ਪਹਿਲਾਂ ਅਜਨਾਲਾ ਵਿਚ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਹੋਇਆ ਹੈ ਅਤੇ ਹੁਣ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਪ੍ਰਵਾਨਗੀ ਅਤੇ ਪੈਸਾ ਮਿਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਜਨਾਲਾ ਵਿਚ ਗਲੀਆਂ ਨਾਲੀਆਂ ਬਣਾਉਣ ਲਈ ਮੰਗੇ ਗਏ 9 ਕਰੋੜ ਰੁਪਏ ਦਾ ਪ੍ਰਸਤਾਵ ਵੀ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ ਅਤੇ ਛੇਤੀ ਹੀ ਇਹ ਰਕਮ ਦੀ ਜਾਰੀ ਹੋ ਜਾਵੇਗੀ । ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਨਤਮਸਤਕ ਹੁੰਦੇ ਧਾਲੀਵਾਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਜੀਵਨ ਵਿਚ ਲਾਗੂ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸਿਧਾਂਤ ਕਿਰਤ ਕਰੋ , ਨਾਮ ਜਪੋ , ਵੰਡ ਛਕੋ ਦਾ ਜੋ ਸੱਦਾ ਦਿੱਤਾ ਗਿਆ ਹੈ, ਉਸ ਨੂੰ ਜੇਕਰ ਅਸੀਂ ਆਪਣੇ ਜੀਵਨ ਵਿਚ ਢਾਲ ਲਈਏ ਤਾਂ ਕੋਈ ਵੀ ਦੁਖੀ ਨਾ ਰਹੇ । ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਦਾ ਜੋ ਸੱਦਾ ਸਾਨੂੰ ਦਿੱਤਾ ਹੈ। ਉਸ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਅਸੀਂ ਸੁਖੀ ਤੇ ਖੁਸ਼ ਰਹਿ ਸਕਦੇ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8