ਬਟਾਲਾ ਵਿਖੇ ਮੰਡੀਆਂ ’ਚ 7,22,541 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ
Thursday, Nov 14, 2024 - 05:58 PM (IST)
ਬਟਾਲਾ (ਬੇਰੀ)- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਬੀਤੀ ਸ਼ਾਮ ਤੱਕ 7,22,541 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਸੀ, ਜਿਸ ’ਚੋਂ 7,15,859 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ’ਚ ਕਰੀਬ 8 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ 1564.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਡੀਆਂ ’ਚੋਂ 92 ਫ਼ੀਸਦੀ ਫ਼ਸਲ ਦੀ ਚੁਕਾਈ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤ ’ਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 2,85,320 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,86,255 ਮੀਟ੍ਰਿਕ ਟਨ, ਪਨਸਪ ਵੱਲੋਂ 156238 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 79,056 ਐੱਫ਼. ਸੀ. ਆਈ. ਵੱਲੋਂ 8947 ਅਤੇ ਪ੍ਰਾਈਵੇਟ ਖ਼ਰੀਦ 43 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8