ਨਸ਼ਾ ਸਮੱਗਲਿੰਗ ਕਰਨ ਵਾਲੇ 7 ਗ੍ਰਿਫਤਾਰ

01/21/2019 4:36:09 AM

ਅੰਮ੍ਰਿਤਸਰ,   (ਸੰਜੀਵ)-   ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਵੱਖ-ਵੱਖ ਖੇਤਰਾਂ ’ਚ ਛਾਪੇਮਾਰੀ ਦੌਰਾਨ ਨਸ਼ੇ ਦੀ ਸਮੱਗਲਿੰਗ ਕਰਨ ਦੇ ਦੋਸ਼ ’ਚ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ’ਚ ਥਾਣਾ ਮਜੀਠਾ ਦੀ ਪੁਲਸ ਨੇ ਇੰਦਰਜੀਤ ਸਿੰਘ ਵਾਸੀ ਤਰਗਡ਼੍ਹ ਰਾਮਪੁਰਾ ਤੋਂ 44 ਨਸ਼ੇ ਵਾਲੀਆਂ ਗੋਲੀਆਂ, ਥਾਣਾ ਘਰਿੰਡਾ ਦੀ ਪੁਲਸ ਨੇ ਸਿਮਰਨਜੀਤ ਸਿੰਘ ਵਾਸੀ ਤਰਨਤਾਰਨ ਰੋਡ ਅੰਮ੍ਰਿਤਸਰ ਤੋਂ 42 ਗੋਲੀਆਂ, ਥਾਣਾ ਤਰਸਿੱਕਾ ਦੀ ਪੁਲਸ ਨੇ ਸੁਖਰਾਜ ਸਿੰਘ ਵਾਸੀ ਲਿੱਧਡ਼ ਤੋਂ 55 ਗੋਲੀਆਂ, ਥਾਣਾ ਅਜਨਾਲਾ ਦੀ ਪੁਲਸ ਨੇ ਸੰਨੀ ਵਾਸੀ ਪੰਜਗਰਾਈਅਾਂ ਨਿੱਝਰਾਂ ਤੋਂ 72 ਗੋਲੀਆਂ, ਥਾਣਾ ਬਿਆਸ ਦੀ ਪੁਲਸ ਨੇ ਗੁਰਪਾਲ ਸਿੰਘ ਵਾਸੀ ਬੇਦਾਦਪੁਰ ਤੋਂ 10 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਕੰਬੋਅ ਦੀ ਪੁਲਸ ਨੇ ਕੁਲਦੀਪ ਸਿੰਘ ਵਾਸੀ ਜੇਠੂਵਾਲ ਤੋਂ 40 ਬੋਤਲਾਂ ਸ਼ਰਾਬ ਤੇ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ ਦਿਆਲ ਸਿੰਘ ਵਾਸੀ ਮੱਲ੍ਹੀਆਂ ਤੋਂ 29 ਬੋਤਲਾਂ ਸ਼ਰਾਬ ਨਾਜਾਇਜ਼ ਸਣੇ ਕਾਬੂ ਕੀਤਾ। ਪੁਲਸ ਨੇ ਉਕਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।