ਹੈਰੋਇਨ, 230 ਨਸ਼ੀਲੀਆਂ ਗੋਲੀਆਂ ਸਮੇਤ 7 ਗ੍ਰਿਫ਼ਤਾਰ
Saturday, Mar 08, 2025 - 10:22 AM (IST)

ਅੰਮ੍ਰਿਤਸਰ (ਸੰਜੀਵ)- ਜ਼ਿਲ੍ਹਾ ਦਿਹਾਤੀ ਪੁਲਸ ਨੇ ਹੈਰੋਇਨ ਸਮੱਗਲਰਾਂ ’ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸ ਦਿੱਤਾ ਹੈ। ਨਵ-ਨਿਯੁਕਤ ਐੱਸ. ਐੱਸ. ਪੀ. ਮਨਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਥਾਣਿਆਂ ਦੇ ਖੇਤਰਾਂ ਵਿਚ ਕੀਤੀ ਗਈ ਛਾਪੇਮਾਰੀ ਦੌਰਾਨ 7 ਹੈਰੋਇਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਵਿਚ ਥਾਣਾ ਭਿੰਡੀ ਸੈਦਾ ਦੀ ਪੁਲਸ ਨੇ ਮਲੂਕ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਿੲਹ ਹੈਰੋਇਨ ਉਸ ਨੇ ਸਤਬੀਰ ਸਿੰਘ ਤੋਂ ਲਈ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜਥੇਦਾਰ ਦੇ ਅਹੁਦੇ ਤੋਂ ਹਟਾਏ ਗਏ ਗਿਆਨੀ ਰਘਬੀਰ ਸਿੰਘ
ਦੂਜੇ ਪਾਸੇ ਥਾਣਾ ਰਾਮਦਾਸ ਦੀ ਪੁਲਸ ਨੇ ਪਿੰਡ ਗੱਗੋਮਾਹਲ ਤੋਂ ਪ੍ਰਦੀਪ ਸਿੰਘ ਅਤੇ ਗੁਰਜੰਟ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 55 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਥਾਣਾ ਬਿਆਸ ਦੀ ਪੁਲਸ ਨੇ ਸਕੱਤਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ 230 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਦੱਸਿਆ ਕਿ ਬਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ ਉਸ ਨੂੰ ਹਰਮਨਦੀਪ ਸਿੰਘ ਅਤੇ ਕੰਵਲਜੀਤ ਸਿੰਘ ਨੇ ਮੁਹੱਈਆ ਕਰਵਾਈਆਂ ਸਨ।
ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਹਟਾਉਣ ਪਿੱਛੋਂ ਨਵੇਂ ਜਥੇਦਾਰਾਂ ਦੀ ਨਿਯੁਕਤੀ
ਛਾਪੇਮਾਰੀ ਦੌਰਾਨ ਥਾਣਾ ਤਰਿਸੱਕਾ ਦੀ ਪੁਲਸ ਨੇ ਕੁਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ ਅਤੇ 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8