ਸਿੰਗਲ-ਯੂਜ਼ ਪਲਾਸਟਿਕ ਦੇ 7 ਚਲਾਨ ਕੱਟੇ, 100 ਕਿਲੋ ਪਲਾਸਟਿਕ ਲਿਫਾਫੇ ਕੀਤੇ ਜ਼ਬਤ
Saturday, Jul 26, 2025 - 10:45 AM (IST)

ਅੰਮ੍ਰਿਤਸਰ (ਰਮਨ)-ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਨੇ ਸਿੰਗਲ-ਯੂਜ਼ ਪਲਾਸਟਿਕ ਦੇ ਚਲਾਨ ਕੀਤੇ। ਸਿਹਤ ਅਧਿਕਾਰੀ ਡਾ. ਯੋਗੇਸ਼ ਅਰੋੜਾ, ਸੈਨੀਟੇਸ਼ਨ ਅਫਸਰ ਮਲਕੀਅਤ ਸਿੰਘ, ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ, ਅਮਰੀਕ ਸਿੰਘ, ਅਮਨਦੀਪ ਸਿੰਘ ਤੇ ਹਰਿੰਦਰ ਸਿੰਘ ਦੀ ਨਿਗਰਾਨੀ ਹੇਠ ਲਾਰੈਂਸ ਰੋਡ ਦੀਆਂ ਵੱਡੀਆਂ ਦੁਕਾਨਾਂ ’ਤੇ ਦਸਤਕ ਦਿੱਤੀ, ਜਿਸ ਵਿਚ ਟੀਮ ਨੇ 7 ਸੰਸਥਾਵਾਂ ਦੇ ਸਿੰਗਲ-ਯੂਜ਼ ਪਲਾਸਟਿਕ ਨੂੰ ਲੈ ਕੇ ਚਲਾਨ ਕੀਤੇ ਅਤੇ 100 ਕਿਲੋ ਪਲਾਸਟਿਕ ਜ਼ਬਤ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਸਿਹਤ ਅਧਿਕਾਰੀ ਡਾ. ਯੋਗੇਸ਼ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਸਿੰਗਲ-ਯੂਜ਼ ਪਲਾਸਟਿਕ ’ਤੇ ਪਾਬੰਦੀ ਲਾਈ ਹੈ ਅਤੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਹਨ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਭਾਰੀ ਜੁਰਮਾਨਾ ਲਾਇਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਵੱਡੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8