ਤਰਨਤਾਰਨ ''ਚ ਦਿਨ-ਦਿਹਾੜੇ ਲੁਟੇਰਿਆਂ ਦੀ ਦਹਿਸ਼ਤ, ਪਿਸਤੌਲ ਦੀ ਨੋਕ ''ਤੇ ਲੁੱਟੇ 7 ਲੱਖ ਰੁਪਏ
Tuesday, Jan 23, 2024 - 11:53 AM (IST)
ਤਰਨਤਾਰਨ (ਰਮਨ)- ਦਿਨ-ਦਿਹਾੜੇ ਡੀਐੱਸਪੀ ਦੀ ਰਿਹਾਇਸ਼ ਦੇ ਬਿਲਕੁਲ ਸਾਹਮਣੇ ਮਨੀ ਟ੍ਰਾਂਸਫਰ ਦੇ ਇੱਕ ਦਫ਼ਤਰ ਨੂੰ ਦੋ ਨਕਾਬਪੋਸ਼ ਲੁਟੇਰਿਆਂ ਨੇ ਗਨ ਪੁਆਇੰਟ 'ਤੇ ਨਿਸ਼ਾਨਾ ਬਣਾਉਂਦੇ ਹੋਏ 7 ਲੱਖ ਰੁਪਏ ਦੀ ਰਾਸ਼ੀ ਲੁੱਟ ਲਈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪੁਲਸ ਦੀ ਕਾਰਜ ਪ੍ਰਣਾਲੀ ਉੱਪਰ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵਾਪਰੀ ਵੱਡੀ ਘਟਨਾ, ਘਰ ’ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ
ਦੁਕਾਨ ਮਾਲਕ ਅੰਮ੍ਰਿਤ ਪਾਲ ਸਿੰਘ ਪੁੱਤਰ ਬਲਜੀਤ ਸਿੰਘ ਨਿਵਾਸੀ ਤਰਨ ਤਾਰਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਏ.ਐੱਮ ਰੋਇਲ ਕੰਪਨੀ ਨਾਮ ਦਾ ਇੱਕ ਦਫ਼ਤਰ ਚਲਾਉਂਦਾ ਹੈ, ਜਿਸ ਵਿੱਚ ਉਹ ਮਨੀ ਟ੍ਰਾਂਸਫਰ ਦਾ ਕਾਰੋਬਾਰ ਕਰਦਾ ਹੈ। ਮੰਗਲਵਾਰ ਸਵੇਰੇ ਕਰੀਬ 9:30 ਵਜੇ ਜਦੋਂ ਉਹ ਦਫ਼ਤਰ ਵਿੱਚ ਮੌਜੂਦ ਸੀ ਤਾਂ ਦੋ ਨਕਾਬਪੋਸ਼ ਲੁਟੇਰੇ ਮੌਕੇ 'ਤੇ ਆਏ ਤੇ ਗਨ ਪੁਆਇੰਟ ਉੱਪਰ ਉਸਦੇ ਗੱਲੇ 'ਚ ਮੌਜੂਦ ਕਰੀਬ 7 ਲੱਖ ਰੁਪਏ ਦੀ ਰਾਸ਼ੀ ਲੈ ਕੇ ਫ਼ਰਾਰ ਹੋ ਗਏ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਦੁਕਾਨ ਅੰਦਰ ਲੱਗੇ ਕੈਮਰੇ ਵੀ ਲੁਟੇਰੇ ਤੋੜ ਗਏ ਸਨ। ਜਿਸ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8