ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7.70 ਲੱਖ ਦੀ ਠੱਗੀ
Saturday, Apr 19, 2025 - 05:46 PM (IST)

ਅੰਮ੍ਰਿਤਸਰ (ਸੰਜੀਵ)-ਯੂ. ਕੇ. ਸਟੱਡੀ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਥਾਣਾ ਰਣਜੀਤ ਐਵੇਨਿਊ ਥਾਣੇ ਦੀ ਪੁਲਸ ਨੇ ਹਰਪ੍ਰੀਤ ਕੌਰ ਖਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਪ੍ਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਯੂ. ਕੇ. ਸਟੱਡੀ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਧੋਖਾਦੇਹੀ ਕੀਤੀ ਅਤੇ ਉਸ ਨਾਲ 7.70 ਲੱਖ ਰੁਪਏ ਦੀ ਠੱਗੀ ਕੀਤੀ। ਨਾ ਤਾਂ ਮੁਲਜ਼ਮ ਨੇ ਉਸ ਨੂੰ ਯੂ. ਕੇ ਸਟੱਡੀ ਦਾ ਵੀਜ਼ਾ ਦਿੱਤਾ ਅਤੇ ਨਾ ਹੀ ਉਸ ਨੇ ਉਸ ਦੇ ਪੈਸੇ ਵਾਪਸ ਕੀਤੇ।
ਇਹ ਵੀ ਪੜ੍ਹੋ- ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8