7 ਮੈਂਬਰੀ ਕਮੇਟੀ ਨੇ 11 ਤਰੀਖ ਦੀ ਮੀਟਿੰਗ ''ਚ ਪ੍ਰਧਾਨ ਭੂੰਦੜ ਨੂੰ ਹਾਜ਼ਰ ਹੋਣ ਦੇ ਦਿੱਤੇ ਆਦੇਸ਼
Tuesday, Feb 04, 2025 - 02:55 PM (IST)
ਪਟਿਆਲਾ/ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਗਠਿਤ ਕੀਤੀ 7 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ 4 ਫਰਵਰੀ ਪਟਿਆਲਾ ਵਿਖੇ ਹੋਈ ਹੈ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ 'ਚ 7 ਮੈਂਬਰ, ਪ੍ਰਧਾਨ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਦੇ ਸ਼ਾਮਲ ਹੋਏ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਈਰਖਾ ਅਤੇ ਹੰਕਾਰ ਨੂੰ ਛੱਡ ਕੇ ਇਕੱਠੇ ਚੱਲਣ ਲਈ ਕਿਹਾ ਹੈ। 7 ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਧਾਮੀ ਨੇ 6 ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ 7 ਮੈਂਬਰੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਮੀਟਿੰਗ ਹੋਈ, ਜਿਸ 'ਚ ਪੂਰੀ ਸਹਿਮਤੀ ਦੇਖੀ ਗਈ ਹੈ। ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਦੀ ਮੀਟਿੰਗ 'ਚ ਸ਼ੋਮਣੀ ਅਕਾਲੀ ਦਲ ਦੀ ਭਰਤੀ ਦਾ ਆਦੇਸ਼ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫੈਸਲਾ ਹੋਇਆ ਹੈ ਕਿ 11 ਤਰੀਖ ਨੂੰ ਮੀਟਿੰਗ ਹੋਵੇਗੀ ਅਤੇ ਇਸ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਉਣ ਦਾ ਆਦੇਸ਼ ਹੈ ਅਤੇ ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ 11 ਤਾਰੀਖ ਨੂੰ ਕੀ ਫੈਸਲਾ ਹੁੰਦਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ
ਦੱਸ ਦੇਈਏ ਕਿ ਇਸ ਸੱਤ ਮੈਂਬਰੀ ਕਮੇਟੀ ਦਾ ਐਲਾਨ ਸ਼੍ਰੀ ਅਕਾਲ ਤਖਤ ਤੋਂ 2 ਦਸੰਬਰ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਸੀ। ਦੋ ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਪੰਜ ਜਥੇਦਾਰਾਂ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਦੀ ਨਿਗਰਾਨੀ ਵਾਸਤੇ ਸੱਤ ਮੈਂਬਰੀ ਕਮੇਟੀ ਬਣਾ ਕੇ ਭਰਤੀ ਮੁਕੰਮਲ ਕਰਨ ਅਤੇ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਆਦੇਸ਼ ਦਿੱਤੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8